ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ

ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ

ਨਵੀਂ ਦਿੱਲੀ, 9 ਅਗਸਤ- ਇਥੇ ਲੋਕ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਰੂਸੀ ਫੌਜ ਵਿੱਚ ਭਰਤੀ 69 ਭਾਰਤੀਆਂ ਦੀ ਵਾਪਸੀ ਦੀ ਉਡੀਕ ਕਰ ਰਹੀ ਹੈ। ਲੋਕ ਸਭਾ ਵਿੱਚ ਬੋਲਦਿਆਂ ਵਿਦੇਸ਼ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭਾਰਤੀ ਨਾਗਰਿਕਾਂ ਦੀ ਰੂਸੀ ਫੌਜ ਵਿੱਚ ਭਰਤੀ ਸਮੇਤ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਨਾਗਰਿਕਾਂ ਦੀ ਸਾਈਬਰ ਅਪਰਾਧ ਤਸਕਰੀ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਇਹ ਸੰਕੇਤ ਮਿਲੇ ਹਨ ਕਿ ਭਾਰਤੀ ਨਾਗਰਿਕਾਂ ਨੂੰ ਰੂਸੀ ਫੌਜ ’ਚ ਭਰਤੀ ਲਈ ਗੁੰਮਰਾਹ ਕੀਤਾ ਗਿਆ ਸੀ। ਰੂਸੀ ਫੌਜ ਵਿੱਚ ਭਾਰਤੀ ਨਾਗਰਿਕਾਂ ਦੇ ਭਰਤੀ ਹੋਣ ਦੇ ਹੁਣ ਤੱਕ ਕੁੱਲ 91 ਮਾਮਲੇ ਸਾਹਮਣੇ ਆਏ ਹਨ। ਜੈਸ਼ੰਕਰ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਉਨ੍ਹਾਂ ਵਿੱਚੋਂ ਅੱਠ ਦੀ ਮੌਤ ਹੋ ਗਈ ਹੈ, 14 ਨੂੰ ਛੁੱਟੀ ਦੇ ਦਿੱਤੀ ਗਈ ਹੈ ਜਾਂ ਵਾਪਸ ਭੇਜ ਦਿੱਤਾ ਗਿਆ ਹੈ ਅਤੇ 69 ਨਾਗਰਿਕਾਂ ਦੀ ਵਾਪਸੀ ਦੀ ਉਡੀਕ ਹੈ।

You must be logged in to post a comment Login