ਰੇਡ ਕਾਰਨਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਵਿਦੇਸ਼ਾਂ ’ਚ ਰਹਿ ਰਹੇ ਨੇ ਗੈਂਗਸਟਰ

ਰੇਡ ਕਾਰਨਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਵਿਦੇਸ਼ਾਂ ’ਚ ਰਹਿ ਰਹੇ ਨੇ ਗੈਂਗਸਟਰ

ਜਲੰਧਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਵਿਦੇਸ਼ ’ਚ ਰਹਿੰਦੇ ਗੈਂਗਸਟਰ ਵਲੋਂ ਲਈ ਗਈ ਹੈ, ਜਿਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਨਾ ਕਰਨ ’ਤੇ ਪੁਲਸ ਦੀ ਕਾਰਵਾਈ ’ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਦੱਸ ਦੇਈਏ ਕਿ ਵਿਦੇਸ਼ ’ਚ ਲੁੱਕ ਕੇ ਰਹਿ ਰਹੇ ਗੈਂਗਸਟਰਾਂ ਦੇ ਪੰਜਾਬ ’ਚ ਪਿਛਲੇ ਸਮੇਂ ਦੌਰਾਨ ਹੋਈਆਂ ਅੱਤਵਾਦੀ ਘਟਨਾਵਾਂ ਅਤੇ ਕਤਲਾਂ ’ਚ ਨਾਂ ਸਾਹਮਣੇ ਆਏ ਹਨ, ਜਿਸ ਦੇ ਬਾਵਜੂਦ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਜਾ ਰਹੀ। ਪੁਲਸ ਨੇ ਪਾਕਿਸਤਾਨ ਵਿਚ ਵਸੇ ਹਰਵਿੰਦਰ ਸਿੰਘ ਅਤੇ ਕੈਨੇਡਾ ’ਚ ਵਸੇ ਗੋਲਡੀ ਬਰਾੜ ਨੂੰ ਰੇਡ ਕਾਰਨਰ ਨੋਟਿਸ ਜਾਰੀ ਕੀਤੇ ਹੋਏ ਹਨ ਪਰ ਉਹ ਚਕਮਾ ਦੇ ਕੇ ਵਿਦੇਸ਼ ’ਚ ਭੱਜ ਗਏ ਸਨ। ਵਿਦੇਸ਼ ਜਾ ਕੇ ਵੀ ਇਹ ਗੈਂਗਸਟਰ ਪੰਜਾਬ ਦੇ ਲੋਕਾਂ ਨੂੰ ਸ਼ਰੇਆਮ ਮਾਰ ਰਹੇ ਹਨ। ਦੱਸ ਦੇਈਏ ਕਿ ਜੇਕਰ ਗੈਂਗਸਟਰਾਂ ਨੂੰ ਰੇਡ ਕਾਰਨਰ ਨੋਟਿਸ ਜਾਰੀ ਕਰ ਦਿੱਤੇ ਜਾਣ ਤਾਂ ਇਨ੍ਹਾਂ ਨੂੰ ਵਿਦੇਸ਼ ਭੱਜਣ ਤੋਂ ਰੋਕਿਆ ਜਾ ਸਕਦਾ ਹੈ। ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਹ ਗੈਂਗਸਟਰ ਵਿਦੇਸ਼ਾਂ ’ਚ ਜਾ ਕੇ ਉਥੋਂ ਪੰਜਾਬ ਨੂੰ ਨਿਸ਼ਾਨਾ ਬਣਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਜਲੰਧਰ ਵਿਚ ਯੂਥ ਕਾਂਗਰਸ ਦੇ ਪ੍ਰਧਾਨ ਸੁਖਮੀਤ ਡਿਪਟੀ ਦਾ ਕਤਲ, ਫ਼ਰੀਦਕੋਟ ਵਿਚ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਦੇ ਕਤਲ ਨੇ ਵੀ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਸਥਾਨਕ ਗੈਂਗਸਟਰਾਂ ਨਾਲ ਸਬੰਧਾਂ ਦਾ ਪਰਦਾਫਾਸ਼ ਕੀਤਾ ਹੈ।

You must be logged in to post a comment Login