ਰੇਲ ਮੰਤਰੀ ਨੇ ਦਿੱਤੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਆਦੇਸ਼

ਰੇਲ ਮੰਤਰੀ ਨੇ ਦਿੱਤੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਆਦੇਸ਼

ਨਵੀਂ ਦਿੱਲੀ- ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਵਾਪਰੇ ਰੇਲ ਹਾਦਸੇ ਦੀ ਜਾਂਚ ਦੇ ਆਦੇਸ਼ ਰੇਲ ਮੰਤਰੀ ਵੱਲੋਂ ਰੇਲਵੇ ਸੁਰੱਖਿਆ ਕਮਿਸ਼ਨ ਨੂੰ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਰੇਲ ਮੰਤਰੀ ਪੀਊਸ਼ ਗੋਇਲ ਨੇ ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਦੀ ਜਾਂਚ ਰੇਲਵੇ ਸੁਰੱਖਿਆ ਕਮਿਸ਼ਨ (ਸੀ. ਆਰ. ਐੱਸ) ਨੂੰ ਦਿੱਤੀ ਹੈ ਅਤੇ ਸੀ. ਆਰ. ਐੱਸ. ਵੱਲੋਂ ਇਸ ਹਾਦਸੇ ਸਬੰਧੀ ਨਿਰਪੱਖ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ 19 ਤਰੀਕ ਨੂੰ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰੇ ਦਾ ਤਿਉਹਾਰ ਮਨਾਉਂਦੇ ਸਮੇਂ ਕਈ ਲੋਕ ਟਰੇਨ ਦਾ ਸ਼ਿਕਾਰ ਹੋ ਗਏ ਸਨ। ਇਸ ਦਰਦਨਾਕ ਹਾਦਸੇ ‘ਚ ਕਰੀਬ 62 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ।

You must be logged in to post a comment Login