ਬਾਬਾ ਬਕਾਲਾ ਸਾਹਿਬ : ਮੇਲਾ ਰੱਖੜ ਪੁੰਨਿਆ ਮੌਕੇ ਜਿਥੇ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ, ਉਥੇ ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਵਲੋਂ ਇਸ ਵਾਰ ਇਥੇ ਰੈਲੀ ਨਾ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਜਦੋਂ ਦੂਰ-ਦੁਰੇਡਿਓਂ ਸੰਗਤਾਂ ਇਥੇ ਸ਼ਰਧਾਵਾਨ ਹੋ ਕੇ ਆਸ ਨਾਲ ਪੁੱਜਦੀਆਂ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਉਦੋਂ ਬੜੀ ਭਾਰੀ ਦਿੱਕਤ ਪੇਸ਼ ਆਉਂਦੀ ਹੈ ਕਿਉਂਕਿ ਵੱਖ-ਵੱਖ ਸਿਆਸੀ ਆਗੂਆਂ ਦੀ ਆਮਦ ਨੂੰ ਦੇਖਦਿਆਂ ਪੁਲਸ ਪ੍ਰਸ਼ਾਸਨ ਨੂੰ ਸੁਰੱਖਿਆ ਵਜੋਂ ਥਾਂ-ਥਾਂ ਰੋਕਾਂ ਲਾਉਣੀਆਂ ਪੈਂਦੀਆਂ ਹਨ। ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਪੰਚ ਪਰਮਿੰਦਰਜੀਤ ਸਿੰਘ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਸੁਖਪਾਲ ਸਿੰਘ ਖਹਿਰਾ 25 ਅਗਸਤ ਨੂੰ ਇਕ ਸ਼ਰਧਾਲੂ ਵਜੋਂ ਬਾਬਾ ਬਕਾਲਾ ਸਾਹਿਬ ਪੁੱਜ ਰਹੇ ਹਨ, ਜਿਥੇ ਉਹ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲੈਣਗੇ। ਇਥੇ ਪੁੱਜਣ ‘ਤੇ ਹਲਕੇ ਦੇ ਸਮੁੱਚੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ, ਉਪਰੰਤ ਖਹਿਰਾ 25 ਨੂੰ ਹੀ ਹੋ ਰਹੀ ਗੁਰਦਾਸਪੁਰ ਰੈਲੀ ‘ਚ ਹਿੱਸਾ ਲੈਣ ਲਈ ਰਵਾਨਾ ਹੋ ਜਾਣਗੇ।ਇਸ ਮੌਕੇ ਬਲਵਿੰਦਰ ਸਿੰਘ ਫੇਰੂਮਾਨ, ਬਾਪੂ ਜਗੀਰ ਸਿੰਘ ਸੰਗਰਕੋਟ, ਅਮਰਜੀਤ ਸਿੰਘ ਕਾਲੇਕੇ, ਅਵਤਾਰ ਸਿੰਘ ਸਰਲੀ ਆਦਿ ਹਾਜ਼ਰ ਸਨ।
You must be logged in to post a comment Login