ਲਖੀਮਪੁਰ ਖੀਰੀ ਘਟਨਾ : ਦੋ ਵਿਅਕਤੀ ਪੁਲਿਸ ਹਿਰਾਸਤ ਵਿਚ

ਲਖੀਮਪੁਰ ਖੀਰੀ ਘਟਨਾ : ਦੋ ਵਿਅਕਤੀ ਪੁਲਿਸ ਹਿਰਾਸਤ ਵਿਚ

ਲਖਨਊ, 7 ਅਕਤੂਬਰ – ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ | ਆਈ.ਜੀ. ਲਖਨਊ ਲਕਸ਼ਮੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਫੜਨ ਲਈ ਦੋ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਨਾਲ ਹੀ ਦੱਸਿਆ ਕਿ ਪੁਲਿਸ ਨੇ ਵੀਰਵਾਰ ਨੂੰ ਅਸ਼ੀਸ਼ ਪਾਂਡੇ ਅਤੇ ਲਵ ਕੁਸ਼ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਹਿੰਸਾ ਦੇ ਦੋਸ਼ਾਂ ਵਿਚ ਅਣਪਛਾਤੇ ਲੋਕਾਂ ਵਿਚ ਸ਼ਾਮਿਲ ਸਨ |

You must be logged in to post a comment Login