ਲਖੀਮਪੁਰ ਖੀਰੀ ਮਾਮਲੇ ’ਤੇ ਰਾਜ ਸਭਾ ’ਚ ਹੰਗਾਮਾ

ਲਖੀਮਪੁਰ ਖੀਰੀ ਮਾਮਲੇ ’ਤੇ ਰਾਜ ਸਭਾ ’ਚ ਹੰਗਾਮਾ

ਨਵੀਂ ਦਿੱਲੀ, 9 ਦਸੰਬਰ- ਬਿਹਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲਖੀਮਪੁਰ ਖੀਰੀ ਮਾਮਲੇ ’ਤੇ ਅੱਜ ਨੂੰ ਰਾਜ ਸਭਾ ਵਿੱਚ ਹੰਗਾਮਾ ਹੋਇਆ। ਭਾਜਪਾ ਦੇ ਸੰਸਦ ਮੈਂਬਰ ਸਤੀਸ਼ ਚੰਦਰ ਦੂਬੇ ਨੇ ਬਿਹਾਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਮੁੱਦਾ ਉਠਾਇਆ ਅਤੇ ਆਰਐੱਲਡੀ ਮੈਂਬਰ ਜਯੰਤ ਚੌਧਰੀ ਨੇ ਲਖੀਮਪੁਰ ਖੀਰੀ ਕਾਂਡ ਦੇ ਸਾਲ ਬਾਅਦ ਵੀ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਦੀ ਗੱਲ ਕਹੀ। ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਮੁਆਵਜ਼ੇ ਦੇ ਮੁੱਦੇ ਨੇ ਸੱਤਾਧਾਰੀ ਭਾਜਪਾ ਦੇ ਮੈਂਬਰਾਂ ਦਾ ਪਾਰਾ ਚੜ੍ਹਾ ਦਿੱਤਾ। ਬਿਹਾਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੁੱਦੇ ‘ਤੇ ਰਾਸ਼ਟਰੀ ਜਨਤਾ ਦਲ, ਜਨਤਾ ਦਲ (ਯੂ) ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਖੜ੍ਹੇ ਹੋ ਕੇ ਭਾਰੀ ਇਤਰਾਜ਼ ਜਤਾਇਆ।

You must be logged in to post a comment Login