ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰ

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ 11 ਨੂੰ

ਨਵੀਂ ਦਿੱਲੀ, 4 ਮਾਰਚ-ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ 11 ਮਾਰਚ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਦਲੀਲ ਦਾ ਨੋਟਿਸ ਲਿਆ ਕਿ ਮਾਮਲੇ ਦੇ ਹੋਰ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਮਿਲੀ ਰਾਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਲਈ ਅਦਾਲਤ ਤੱਕ ਪਹੁੰਚ ਕਰ ਰਹੇ ਹਨ। ਚੀਫ ਜਸਟਿਸ ਨੇ ਕਿਹਾ, ‘ਮੈਂ ਇਸ ਮਾਮਲੇ ਨੂੰ 11 ਮਾਰਚ ਲਈ ਸੂਚੀਬੱਧ ਕਰ ਸਕਦਾ ਹਾਂ। ਹੋਰ ਜੱਜ ਵੀ ਮੌਜੂਦ ਹੋਣੇ ਚਾਹੀਦੇ ਹਨ।’

You must be logged in to post a comment Login