ਲਾਰੈਂਸ ਇੰਟਰਵਿਊ ਮਾਮਲਾ: ਬਰਖਾਸਤ ਡੀਐੱਸਪੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ

ਲਾਰੈਂਸ ਇੰਟਰਵਿਊ ਮਾਮਲਾ: ਬਰਖਾਸਤ ਡੀਐੱਸਪੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ

ਮੁਹਾਲੀ, 27 ਜੂਨ : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਬਰਖਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਗਿਆ ਹੈ। ਕੇਸ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ ਇਸ ਕੇਸ ਦੀ ਜਾਂਚ ਕਰ ਰਹੀ ਹੈ।ਇਹ ਮੁਕੱਦਮਾ ਉਨ੍ਹਾਂ ਦੇ ਪਿਛਲੇ ਤਿੰਨ ਸਾਲਾਂ ਦੀ ਆਮਦਨ ਅਤੇ ਖ਼ਰਚ ਦੇ ਰਿਕਾਰਡ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਸ਼ੇਰ ਨੂੰ ਤਿੰਨ ਸਾਲਾਂ ਵਿੱਚ ਸਿਰਫ਼ 26 ਲੱਖ ਰੁਪਏ ਦੀ ਤਨਖਾਹ ਮਿਲੀ ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਖਰਚ ਕੀਤੇ। ਇਸੇ ਰਿਕਾਰਡ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਹੁਣ ਵਿਜੀਲੈਂਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਭੱਜ ਗਿਆ ਹੈ। ਵਿਜੀਲੈਂਸ ਜਾਂਚ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਆਪਣੀ ਕੁੱਲ ਆਮਦਨ ਤੋਂ ਲਗਭਗ 97 ਫੀਸਦ ਵੱਧ ਪੈਸਾ ਖਰਚ ਕੀਤਾ ਹੈ।

You must be logged in to post a comment Login