ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪਿੱਛੇ ਡੂੰਘੀ ਸਾਜ਼ਿਸ਼: ਬਲਕੌਰ ਸਿੰਘ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪਿੱਛੇ ਡੂੰਘੀ ਸਾਜ਼ਿਸ਼: ਬਲਕੌਰ ਸਿੰਘ

ਮਾਨਸਾ, 16 ਮਾਰਚ- ਜੇਲ੍ਹ ‘ਚੋਂ ਗੈਂਗਸਟਰ ਲਾਰੈਂਸ ਦੀ ਨਿੱਜੀ ਚੈਨਲ ਉਪਰ ਚਰਚਿਤ ਹੋਈ ਇੰਟਰਵਿਊ ਤੋਂ ਦੋ ਦਿਨ ਬਾਅਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਨਾਰਾਜ਼ ਹੋ ਕੇ ਕਿਹਾ ਹੈ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਕਰਵਾਉਣ ਦਾ ਮਕਸਦ ਪਹੀਲੀ ਬਰਸੀ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨਾ ਹੈ। ਸ੍ਰੀ ਬਲਕੌਰ ਸਿੰਘ ਦਾ ਕਹਿਣਾ ਹੈ ਕਿ 19 ਮਾਰਚ ਨੂੰ ਸਿੱਧੂ ਦੀ ਬਰਸੀ ਹੈ। ਇਸ ਲਈ ਇਹ ਸਾਰਾ ਕੀਤਾ ਜਾ ਰਿਹਾ ਹੈ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਬਰਸੀ ‘ਤੇ ਘੱਟ ਤੋਂ ਘੱਟ ਲੋਕ ਪਹੁੰਚਣ। ਉਨ੍ਹਾਂ ਦੇ ਪੁੱਤਰ ਦੀ ਕਤਲ ਹੋਏ 10 ਮਹੀਨੇ ਹੋ ਗਏ ਹਨ ਪਰ ਇਸ ਵਾਰਦਾਤ ਪਿੱਛੇ ਕਿਸ ਦਾ ਹੱਥ ਹੈ, ਇਸ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ। ਹੁਣ ਤੱਕ ਸਿਰਫ਼ ਹਮਲਾਵਰ ਹੀ ਫੜੇ ਗਏ ਹਨ। ਇਸ ਸਾਰੀ ਸਾਜ਼ਿਸ਼ ਨੂੰ ਰਚਣ ਵਾਲੇ ਜਾਂ ਸਿੱਧੂ ਮੂਸੇਵਾਲਾ ਨੂੰ ਮਰਵਾਉਣ ਵਾਲਿਆਂ ਤੱਕ ਪੁਲੀਸ ਨਹੀਂ ਪਹੁੰਚ ਸਕੀ।

You must be logged in to post a comment Login