ਲੁਧਿਆਣਾ ਬੰਬ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਜਰਮਨੀ ਵਿੱਚ ਗ੍ਰਿਫ਼ਤਾਰ

ਲੁਧਿਆਣਾ ਬੰਬ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਜਰਮਨੀ ਵਿੱਚ ਗ੍ਰਿਫ਼ਤਾਰ

ਨਵੀਂ ਦਿੱਲੀ, 28 ਦਸੰਬਰ- ਸਿੱਖਸ ਫਾਰ ਜਸਟਿਸ ਦੇ ਮੈਂਬਰ ਜਸਵਿੰਦਰ ਸਿੰਘ ਮੁਲਤਾਨੀ ਨੂੰ 23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਬਰਲਿਨ ਵਿੱਚ ਭਾਰਤ ਵੱਲੋਂ ਅਤਿਵਾਦ ਵਿਰੋਧੀ ਏਜੰਸੀਆਂ ਨਾਲ ਸਬੂਤ ਸਾਂਝੇ ਕਰਨ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਸੂਤਰ ਨੇ ਕਿਹਾ, ‘ਅਸੀਂ ਸਾਰੇ ਸਬੂਤ ਸਾਂਝੇ ਕੀਤੇ ਜੋ ਅਸੀਂ ਧਮਾਕੇ ਵਾਲੀ ਥਾਂ ਤੋਂ ਇਕੱਠੇ ਕੀਤੇ ਸਨ ਅਤੇ ਇਹ ਸਬੂਤ ਸੌਂਪੇ ਗਏ ਕਿ ਮੁਲਤਾਨੀ ਨੇ ਸਾਜ਼ਿਸ਼ ਕਿਵੇਂ ਰਚੀ।’ ਮੁਲਤਾਨੀ ਪਾਕਿਸਤਾਨ ਤੋਂ ਹੋਰ ਧਮਾਕਾਖੇਜ਼ ਸਮੱਗਰੀ ਨੂੰ ਅੰਤਰਰਾਸ਼ਟਰੀ ਸੀਮਾ ਰਾਹੀਂ ਭਾਰਤ ਵਿੱਚ ਲਿਆਉਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਧਮਾਕੇ ਕਰਨ ਦੀ ਯੋਜਨਾ ਬਣਾ ਰਿਹਾ ਸੀ। ਇਹ ਵੀ ਦੋਸ਼ ਹੈ ਕਿ ਇਸ ਸਾਲ ਅਕਤੂਬਰ ਵਿੱਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਖੇਤਰ ਵਿੱਚ ਹਥਿਆਰਾਂ ਦਾ ਜ਼ਖ਼ੀਰਾ ਭੇਜਣ ਵਿੱਚ ਵੀ ਮੁਲਤਾਨੀ ਦਾ ਹੱਥ ਸੀ।

You must be logged in to post a comment Login