ਲੈਂਡ ਪੂਲਿੰਗ ਤੋਂ ਬਚਣ ਬਾਰੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਹੋ ਰਹੀ ਵਾਇਰਲ

ਲੈਂਡ ਪੂਲਿੰਗ ਤੋਂ ਬਚਣ ਬਾਰੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਹੋ ਰਹੀ ਵਾਇਰਲ

ਚੰਡੀਗੜ੍ਹ, 28 ਜੁਲਾਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਵਿੱਚ ਚੱਲ ਰਹੀ ਲੈਂਡ ਪੂਲਿੰਗ ਨੀਤੀ ਤੋਂ ਬਚਾਅ ਦੇ ਤਰੀਕੇ ਵੀ ਭਗਵੰਤ ਮਾਨ ਦੇ ਮੂੰਹੋਂ ਹੀ ਸੁਣਨ ਨੂੰ ਮਿਲ ਰਹੇ ਹਨ। ਇਸ ਬਾਰੇ ਬਾਕਾਇਦਾ ਭਗਵੰਤ ਮਾਨ ਦੀ ਬਤੌਰ ਮੈਂਬਰ ਪਾਰਲੀਮੈਂਟ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਇਕ ਪੁਰਾਣੀ ਵੀਡੀਓ ਹੈ, ਜਿਸ ਵਿਚ ਹੋਰ ਪਾਰਟੀ ਦੀ ਸਰਕਾਰ ਹੋਣ ਕਰਕੇ ਖੁਦ ਭਗਵੰਤ ਮਾਨ ਹੀ ਲੋਕਾਂ ਨੂੰ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ ਕਰਨ ਦਾ ਤਰੀਕਾ ਦੱਸ ਰਹੇ ਹਨ। ਇਹ ਵੀਡੀਓ ਤਤਕਾਲੀਨ ਸਰਕਾਰ ਦੇ ਸਮੇਂ ਦੀ ਹੈ ਜਦੋਂ ਭਗਵੰਤ ਮਾਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਨ। ਉਸ ਵੇਲੇ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਸੀ। ਉਸ ਵੇਲੇ ਭਗਵੰਤ ਮਾਨ ਨੇ ਜਿਹੜੀ ਸਲਾਹ ਲੋਕਾਂ ਨੂੰ ਇਸ ਸਬੰਧੀ ਦਿੱਤੀ ਸੀ, ਹੁਣ ਉਹ ਸਲਾਹ ਐਨ ਮੌਕੇ ਉਤੇ ਢੁਕਵੀਂ ਹੈ ਅਤੇ ਲੋਕਾਂ ਲਈ ਦਿਲਚਸਪੀ ਦਾ ਕਾਰਨ ਬਣ ਰਹੀ ਹੈ।ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਪੂੰਜੀਪਤੀਆਂ ਨੂੰ ਜ਼ਮੀਨ ਦੇਣ ਵਾਸਤੇ ਜ਼ਿੱਦ ਉਤੇ ਅੜੀ ਹੋਈ ਹੈ। ਲੋਕਤੰਤਰ ਦਾ ਧੁਰਾ ਹੁੰਦੀ ਹੈ ਪੰਚਾਇਤ। ਪੰਚਾਇਤ ਕੋਲ਼ ਅਧਿਕਾਰ ਹੈ ਕਿ ਉਹ ਗ੍ਰਾਮ ਸਭਾ ਦੀ ਮੀਟਿੰਗ ਬੁਲਾ ਸਕਦੀ ਹੈ। ਸਰਪੰਚ ਚਾਹਵੇ ਤਾਂ ਇੱਕ ਹਫਤੇ ਦੇ ਅੰਦਰ-ਅੰਦਰ ਵਿਸ਼ੇਸ਼ ਹਾਲਾਤ ਵਿੱਚ ਆਪਣੇ ਪਿੰਡ ਦੀ ਗ੍ਰਾਮ ਸਭਾ ਬੁਲਾ ਸਕਦਾ ਹੈ।

You must be logged in to post a comment Login