ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋ

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਲੁਧਿਆਣਾ ਜ਼ਿਲ੍ਹਾ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਇਸ ਵਿੱਚ ਰਿਹਾਇਸ਼ੀ ਮੰਤਵ ਲਈ 24,311 ਏਕੜ ਅਤੇ ਸਨਅਤੀ ਜ਼ੋਨ ਸਥਾਪਤ ਕਰਨ ਲਈ 21,550 ਏਕੜ ਜ਼ਮੀਨ ਸ਼ਾਮਲ ਹੈ।ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਟਰੈਕਟਰ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਕੂਮਕਲਾਂ, ਬਲੀਓਂ, ਦਾਖਾ, ਜੋਧਾਂ ਅਤੇ ਜਗਰਾਉਂ ਸਮੇਤ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋਈ।ਉਨ੍ਹਾਂ ਕਿਹਾ, “ਇਹ ਹਾਲ ਹੀ ਦੇ ਸਮੇਂ ਵਿੱਚ ਸਭ ਤੋਂ ਵੱਡਾ ਮਾਰਚ ਹੋਵੇਗਾ, ਕਿਉਂਕਿ ਪੇਂਡੂ ਖੇਤਰਾਂ ਵਿੱਚ ਲੋਕ ਆਪਣੀਆਂ ਉਪਜਾਊ ਜ਼ਮੀਨਾਂ ਖੋਹਣ ਅਤੇ ਆਪਣੇ ਘਰਾਂ ਤੋਂ ਉਜਾੜਨ ਦੀ ਇਸ ਕੋਸ਼ਿਸ਼ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਨਾ ਚਾਹੁੰਦੇ ਹਨ।” ਉਧਰ ਪੁਲੀਸ ਨੇ ਵੀ ਟਰੈਕਟਰ ਮਾਰਚ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ’ਤੇ ਨੀਤੀ ਲਾਗੂ ਕਰਨ ਲਈ ਦਬਾਅ ਪਾ ਰਹੇ: ਬੀਕੇਯੂ

ਰੋਪੜ ਵਿੱਚ ਸੈਂਕੜੇ ਕਿਸਾਨਾਂ ਨੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਸ਼ੁਰੂ ਕੀਤੀ। ਇਹ ਰੈਲੀ ਮੋਰਿੰਡਾ ਵਿੱਚ ਖਤਮ ਹਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਨੇ ਦੋਸ਼ ਲਗਾਇਆ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨੀਤੀ ਲਾਗੂ ਕਰਨ ਲਈ ਦਬਾਅ ਪਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ’ਤੇ ਆਪਣੀ ਜ਼ਮੀਨ ਨਹੀਂ ਦੇਣਗੇ।

You must be logged in to post a comment Login