ਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ ਡਿਲੀਟ

ਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ ਡਿਲੀਟ

ਅਨੰਦਪੁਰ ਸਾਹਿਬ, 28 ਜੁਲਾਈ: ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ (Land Pooling Policy) ਬਾਰੇ ਆਪਣੇ ਇਤਰਾਜ਼ ਪ੍ਰਗਟ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਆਪਣੀ ਪੋਸਟ ਨੂੰ ਡਿਲੀਟ ਕਰ ਗਏ ਹਨ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੰਘੇ ਕੱਲ੍ਹ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖਾਤਿਬ ਹੋ ਕੇ ਕਿਹਾ ਸੀ ਕਿ ਲੈਂਡ ਪੂਲਿੰਗ ਪਾਲਿਸੀ ਉਤੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਅੱਗੇ ਵਧਿਆ ਜਾਵੇ। ਉਨ੍ਹਾਂ ਨੇ ਅਸਿੱਧੇ ਤਰੀਕੇ ਨਾਲ ਲੈਂਡ ਪੂਲਿੰਗ ਨੀਤੀ ’ਤੇ ਉਂਗਲ ਉਠਾਈ ਸੀ।

You must be logged in to post a comment Login