ਲੰਡਨ ਵਿੱਚ ਭਾਰਤੀ ਮੂਲ ਦੇ 38 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ

ਲੰਡਨ ਵਿੱਚ ਭਾਰਤੀ ਮੂਲ ਦੇ 38 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ

ਲੰਡਨ, 18 ਜੂਨ- ਇਥੇ ਭਾਰਤੀ ਮੂਲ ਦੇ 38 ਸਾਲਾ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਛਲੇ ਤਿੰਨ ਦਿਨਾਂ ਵਿਚ ਚਾਕੂ ਨਾਲ ਕੀਤੇ ਹਮਲੇ ਦੀ ਇਹ ਅਜਿਹੀ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਯੂਕੇ ਵਿੱਚ ਬਰਤਾਨਵੀ-ਭਾਰਤੀ ਗੱਭਰੂ ਤੇ ਹੈਦਰਾਬਾਦ ਨਾਲ ਸਬੰਧਤ ਵਿਦਿਆਰਥਣ ਤੇਜਸਵਿਨੀ ਕੋਨਥਾਮ ਦਾ ਵੀ ਇਸੇ ਤਰ੍ਹਾਂ ਚਾਕੂ ਮਾਰ ਕੇ ਕਤਲ ਕੀਤਾ ਗਿਆ ਸੀ। ਮੈਟਰੋਪਾਲਿਟਨ ਪੁਲੀਸ ਨੇ ਕਿਹਾ ਕਿ ਭਾਰਤੀ ਮੂਲ ਦੇ ਵਿਅਕਤੀ ਦੀ ਪਛਾਣ ਅਰਵਿੰਦ ਸਸੀਕੁਮਾਰ ਵਜੋਂ ਹੋਈ ਹੈ। ਪੁਲੀਸ ਨੂੰ ਕੈਂਬਰਵੈੱਲ ਵਿੱਚ ਇਕ ਘਰ ’ਚੋਂ ਪੀੜਤ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ ਤੇ ਉਸ ਦੇ ਸਰੀਰ ’ਤੇ ਚਾਕੂ ਦੇ ਕਈ ਜ਼ਖ਼ਮ ਸਨ। ਪੁਲੀਸ ਮੁਤਾਬਕ ਪੀੜਤ ਦੀ ਸ਼ੁੱਕਰਵਾਰ ਵੱਡੇ ਤੜਕੇ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਮੁਲਜ਼ਮ ਸਲਮਾਨ ਸਲੀਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕਰਕੇ 20 ਜੂਨ ਤੱਕ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ। ਸਸੀਕੁਮਾਰ ਦੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

You must be logged in to post a comment Login