ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲਿਆ

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ, 25 ਜੂਨ : ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਲੈ ਕੇ ਮੁਹਾਲੀ ਲਈ ਰਵਾਨਾ ਹੋ ਗਈ ਹੈ। ਬਿਕਰਮ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਰਿਸ਼ਤੇਦਾਰ ਹਨ। ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਿਚ ਸਾਫ਼ ਕਰ ਦਿੱਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਆਸੀ ਬਦਲਾਖੋਰੀ ਵਾਲੀ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ।ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗਡ੍ਹ ਵਿਚਲੀਆਂ ਰਿਹਾਇਸ਼ਾਂ ’ਤੇ ਦਸਤਕ ਦਿੱਤੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਨਸ਼ਾ ਤਸਕਰੀ ਤੇ ਇਸ ਨਾਲ ਜੁੜੇ ਕਾਲੇ ਧਨ ਦੀ ਜਾਂਚ ਨੂੰ ਲੈ ਕੇ ਪੰਜਾਬ ਵਿਚ 24 ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਹਨ।

You must be logged in to post a comment Login