ਅੰਮ੍ਰਿਤਸਰ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ।ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login