ਵਿਧਾਇਕ ਸੰਦੋਆ ‘ਤੇ ਹਮਲੇ ਦੇ ਵਿਰੋਧ ‘ਚ ‘ਆਪ’ ਦਾ ਧਰਨਾ

ਵਿਧਾਇਕ ਸੰਦੋਆ ‘ਤੇ ਹਮਲੇ ਦੇ ਵਿਰੋਧ ‘ਚ ‘ਆਪ’ ਦਾ ਧਰਨਾ

ਰੂਪਨਗਰ : ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਹੋਏ ਹਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਧਰਨਾ ਲਗਾ ਦਿੱਤਾ ਗਿਆ ਹੈ। ਇਸ ਧਰਨੇ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਅਤੇ ਪੰਜਾਬ ਦੇ ਉਪ ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਹੋਰ ਸੀਨੀਅਰ ਲੀਡਰ ਵੀ ਪਹੁੰਚ ਰਹੇ ਹਨ।
ਆਮ ਆਦਮੀ ਪਾਰਟੀ ਤੋਂ ਜ਼ਿਲਾ ਰੋਪੜ ਦੇ ਪ੍ਰਧਾਨ ਨੇ ਦੱਸਿਆ ਕਿ ਇਹ ਧਰਨਾ ਕੈਪਟਨ ਸਰਕਾਰ ਖਿਲਾਫ ਹੈ ਜੋ ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਵਾ ਰਹੀ ਹੈ। ਧਰਨਾਕਾਰੀ ਇਹ ਵੀ ਮੰਗ ਕਰ ਰਹੇ ਹਨ ਕਿ ਹਮਲੇ ਦੇ ਮੁੱਖ ਦੋਸ਼ੀਆਂ ਨੂੰ ਵੀ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਜ਼ਿਲਾ ਪ੍ਰਧਾਨ ਨੇ ਕਿਹਾ ਕਿ ਹਲਕਾ ਵਿਧਾਇਕ ‘ਤੇ ਹਮਲਾ ਲੋਕਤੰਤਰ ‘ਤੇ ਹਮਲਾ ਹੈ, ਇਸ ਲਈ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ‘ਆਪ’ ਆਗੂਆਂ ਨੇ ਨਾਜਾਇਜ਼ ਮਾਈਨਿੰਗ ਬੰਦ ਨਾ ਹੋਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾਉਣ ਦੀ ਵੀ ਚਿਤਾਵਨੀ ਦਿੱਤੀ ਹੈ।

You must be logged in to post a comment Login