ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਈ- ਖਹਿਰਾ

ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਵਜੋਂ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਈ- ਖਹਿਰਾ

ਚੰਡੀਗੜ – ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਉਣ ਮਗਰੋਂ ਸੁਖਪਾਲ ਸਿੰਘ ਖਹਿਰਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਵਜੋਂ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ, ਪ੍ਰਤੀਬੱਧਤਾ ਅਤੇ ਨਿਧੜਕ ਹੋ ਕੇ ਨਿਭਾਈ ਹੈ। ਜੇਕਰ ਸੱਚ ਬੋਲਣ, ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਲਈ ਕੰਮ ਕਰਨ ਦੀ ਕੀਮਤ ਮੈਨੂੰ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਨਾਲ ਚੁਕਾਉਣੀ ਪੈਂਦੀ ਹੈ ਤਾਂ ਮੈਂ ਅਜਿਹੇ ਅਹੁਦੇ 100 ਵਾਰ ਛੱਡਣ ਲਈ ਤਿਆਰ ਹਾਂ। ਪਾਰਟੀ ਹਾਈਕਮਾਂਡ ‘ਤੇ ਦੋਸ਼ ਲਾਉਂਦਿਆਂ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਉਹੀ ਕੁਝ ਕੀਤਾ ਹੈ, ਜੋ ਅਕਾਲੀ-ਭਾਜਪਾ ਵਾਲੇ ਚਾਹੁੰਦੇ ਸਨ।

You must be logged in to post a comment Login