ਵਿਸ਼ਵ ਕੱਪ ਜਿੱਤਣ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਨੇ ਮਹਿਲਾ ਕ੍ਰਿਕਟ ਟੀਮ ਵਧਾਈ ਦਿੱਤੀ

ਵਿਸ਼ਵ ਕੱਪ ਜਿੱਤਣ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਨੇ ਮਹਿਲਾ ਕ੍ਰਿਕਟ ਟੀਮ ਵਧਾਈ ਦਿੱਤੀ

ਨਵੀਂ ਦਿੱਲੀ, 3 ਨਵੰਬਰ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਨ੍ਹਾਂ ਦਾ ਪਹਿਲਾ ਆਈਸੀਸੀ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਸ ਸਫ਼ਲਤਾ ਨਾਲ ਪੂਰਾ ਦੇਸ਼ ਖੁਸ਼ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪਲ ਮਹਿਲਾ ਕ੍ਰਿਕਟ ਨੂੰ ਹੋਰ ਉੱਚਾ ਲੈ ਕੇ ਜਾਵੇਗਾ।ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਇੱਕ ਮਹੱਤਵਪੂਰਨ ਪਲ ਹੈ ਜੋ ਖੇਡ ਨੂੰ ਹੋਰ ਉੱਚੇ ਪ੍ਰਦਰਸ਼ਨਾਂ ’ਤੇ ਲੈ ਜਾਵੇਗਾ। ਉਨ੍ਹਾਂ ਨੇ ‘X’ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਕਿਹਾ, “ਮੈਂ ਪ੍ਰਸ਼ੰਸਾ ਕਰਦੀ ਹਾਂ ਜਿਸ ਤਰ੍ਹਾਂ ਕੁੜੀਆਂ ਨੇ ਭਾਰਤ ਨੂੰ ਮਾਣ ਮਹਿਸੂਸ ਕਰਵਾਇਆ ਹੈ। ਮੈਂ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਜਿੱਤਣ ‘ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਹਰੇਕ ਮੈਂਬਰ ਨੂੰ ਦਿਲੋਂ ਵਧਾਈ ਦਿੰਦੀ ਹਾਂ! ਉਨ੍ਹਾਂ ਨੇ ਇਸ ਨੂੰ ਪਹਿਲੀ ਵਾਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।’’ ਉਨ੍ਹਾਂ ਕਿਹਾ, ‘‘ਉਹ ਵਧੀਆ ਖੇਡ ਰਹੀਆਂ ਹਨ ਅਤੇ ਅੱਜ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਅਤੇ ਪ੍ਰਦਰਸ਼ਨ ਦੇ ਅਨੁਸਾਰ ਨਤੀਜਾ ਮਿਲਿਆ ਹੈ। ਇਹ ਮਹੱਤਵਪੂਰਨ ਪਲ ਮਹਿਲਾ ਕ੍ਰਿਕਟ ਨੂੰ ਹੋਰ ਉੱਚੇ ਪ੍ਰਦਰਸ਼ਨਾਂ ‘ਤੇ ਲੈ ਜਾਵੇਗਾ।’’ ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਐਮਰਜਿੰਗ ਸਾਇੰਸ ਟੈਕਨਾਲੋਜੀ ਐਂਡ ਇਨੋਵੇਸ਼ਨ ਕਨਕਲੇਵ (ESTIC) ਨੂੰ ਸੰਬੋਧਨ ਕਰਦਿਆਂ ਕਿਹਾ, ‘‘ਇਹ ਸਮਾਗਮ ਵਿਗਿਆਨ ਨਾਲ ਸਬੰਧਤ ਹੈ, ਪਰ ਸਭ ਤੋਂ ਪਹਿਲਾਂ ਮੈਂ ਕ੍ਰਿਕਟ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਾਂਗਾ।’’ ਉਨ੍ਹਾਂ ਕਿਹਾ, ‘‘ਸਾਡੀ ਕ੍ਰਿਕਟ ਟੀਮ ਦੀ ਸਫ਼ਲਤਾ ਨਾਲ ਪੂਰਾ ਭਾਰਤ ਖੁਸ਼ ਹੈ। ਇਹ ਭਾਰਤ ਦਾ ਪਹਿਲਾ ਮਹਿਲਾ ਵਿਸ਼ਵ ਕੱਪ ਹੈ। ਮੈਂ ਸਾਡੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੰਦਾ ਹਾਂ। ਸਾਨੂੰ ਤੁਹਾਡੇ ‘ਤੇ ਮਾਣ ਹੈ। ਤੁਹਾਡੀ ਸਫ਼ਲਤਾ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।’’

You must be logged in to post a comment Login