ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਹੋਏ ਵਿਲੀਨ, ਅੱਖਾਂ ਨਾਲ ਵਿਦਾਈ

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਹੋਏ ਵਿਲੀਨ, ਅੱਖਾਂ ਨਾਲ ਵਿਦਾਈ

ਲੁਧਿਆਣਾ – ਅਨੇਕਾਂ ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਸੁਰਿੰਦਰ ਛਿੰਦਾ ਨੂੰ ਦੋਵਾਂ ਪੁੱਤਰਾਂ ਨੇ ਅੰਤਿਮ ਵਿਦਾਈ ਦਿੱਤੀ।ਇਸ ਦੌਰਾਨ ਭਾਰੀ ਲੋਕਾਂ ਤੇ ਕਲਾਕਾਰਾਂ ਦਾ ਇਕੱਠ ਵੇਖਣ ਨੂੰ ਮਿਲਿਆ। ਸੁਰਿੰਦਰ ਛਿੰਦਾ ਦੀਆਂ ਅੰਤਿਮ ਰਸਮਾਂ ਉਪਰੰਤ ਮਾਡਲ ਟਾਊਨ ਐਕਸ਼ਟੈਂਨਸ਼ਨ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਅਦਾਕਾਰ ਹੌਬੀ ਧਾਲੀਵਾਲ, ਪਾਲੀ ਦੇਤਵਾਲੀਆ, ਹਰਜੀਤ ਹਰਮਨ ਸਣੇ ਕਈ ਕਲਾਕਾਰਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।ਦੱਸ ਦਈਏ ਕਿ ਸੁਰਿੰਦਰ ਛਿੰਦਾ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਚੱਲ ਰਿਹਾ ਸੀ। ਸੁਰਿੰਦਰ ਛਿੰਦਾ ਕਿਡਨੀ ਦੀ ਸਮੱਸਿਆ ਨਾਲ ਜੂਝ ਰਹੇ ਸਨ। 80-90 ਦੇ ਦਹਾਕੇ ‘ਚ ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ਉਹ ਮੁਕਾਮ ਹਾਸਲ ਕੀਤਾ, ਜਿਸ ਨੂੰ ਪਾਉਣ ਲਈ ਉਨ੍ਹਾਂ ਨੂੰ ਇਕ ਲੰਬਾ ਸੰਘਰਸ਼ ਕਰਨਾ ਪਿਆ।ਸੁਰਿੰਦਰ ਛਿੰਦਾ ਨੇ ਆਪਣੀ ਮਿਹਨਤ ਸਦਕਾ ‘ਪੰਜਾਬੀ ਸੰਗੀਤ ਜਗਤ’ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਅਤੇ ਆਪਣੇ ਗੀਤਾਂ ਰਾਹੀਂ ਪੰਜਾਬੀ ਸਭਿਆਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਹੁਤ ਵੱਡਾ ਯੋਗਦਾਨ ਪਾਇਆ। ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ। ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਹੋਇਆ ਸੀ। ਸੁਰਿੰਦਰ ਛਿੰਦਾ ਦਾ ਜਨਮ ਸੁਰਿੰਦਰ ਪਾਲ ਧਾਮ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ ‘ਚ ਹੋਇਆ ਸੀ।

You must be logged in to post a comment Login