ਸਨੌਰ ਦੇ ਵਿਧਾਇਕ ਤੇ ਅਕਾਲੀ ਉਮੀਦਵਾਰ ਚੰਦੂਮਾਜਰਾ ਖ਼ਿਲਾਫ਼ ਕੇਸ ਦਰਜ

ਸਨੌਰ ਦੇ ਵਿਧਾਇਕ ਤੇ ਅਕਾਲੀ ਉਮੀਦਵਾਰ ਚੰਦੂਮਾਜਰਾ ਖ਼ਿਲਾਫ਼ ਕੇਸ ਦਰਜ

ਸਨੌਰ, 7 ਫ਼ਰਵਰੀ-ਵਿਧਾਨ ਸਭਾ ਹਲਕਾ ਸਨੌਰ ਦੇ ਅਕਾਲੀ ਵਿਧਾਇਕ ਅਤੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਹਲਕਾ ਸਨੌਰ ਦੇ ਰਿਟਰਨਿੰਗ ਅਫਸਰ ਕਮ ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਜਸਲੀਨ ਭੁੱਲਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਹਰਿੰਦਰਪਾਲ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਦਾ ਕਹਿਣਾ ਹੈ ਕਿ ਇਹ ਰੋਡ ਸ਼ੋਅ ਨਹੀਂ ਸੀ। ਉਨ੍ਹਾਂ ਦਾ ਤਰਕ ਹੈ ਕਿ ਅਕਾਲੀ ਉਮੀਦਵਾਰ ਦੇ ਹੱਕ ਵਿਚ ਭੁਨਰਹੇੜੀ ਵਿਖੇ ਹੋਈ ਚੋਣ ਰੈਲੀ ਮਗਰੋਂ ਜਦੋਂ ਸਮਰਥਕ ਦੂਧਨਸਾਧਾਂ ਵਿਖੇ ਹੋਣ ਵਾਲੀ ਦੂਜੀ ਰੈਲੀ ਵਿੱਚ ਸ਼ਾਮਲ ਹੋਣ ਲਈ ਵਾਹਨਾਂ ਰਾਹੀਂ ਜਾ ਰਹੇ ਸਨ, ਤਾਂ ਉਸ ਨੂੰ ਹੀ ਰੋਡ ਸ਼ੋਅ ਦਰਸਾ ਦਿੱਤਾ ਗਿਆ ਹੈ।

You must be logged in to post a comment Login