ਵੈਨਕੂਵਰ, 20 ਅਪਰੈਲ : ਸਰੀ ਵਿਚ ਵਿਸਾਖੀ ਨੂੰ ਸਮਰਪਿਤ 26ਵਾਂ ਨਗਰ ਕੀਰਤਨ ਸਜਾਇਆ ਗਿਆ। ਸਰਕਾਰੀ ਅੰਕੜਿਆਂ ਅਨੁਸਾਰ ਨਗਰ ਕੀਰਤਨ ਵਿਚ ਸਾਢੇ ਪੰਜ ਲੱਖ ਤੋਂ ਵੱਧ ਲੋਕ ਸ਼ਾਮਲ ਹੋਏ, ਜਿਨ੍ਹਾਂ ਵਿੱਚ ਬਹੁਗਿਣਤੀ ਸਿੱਖਾਂ ਤੋਂ ਇਲਾਵਾ ਹੋਰ ਭਾਈਚਾਰਿਆਂ ਦੇ ਲੋਕ ਵੀ ਸਨ। ਬਹੁਤ ਸੁੰਦਰ ਤੇ ਮਨਮੋਹਕ ਢੰਗ ਨਾਲ ਸਜਾਏ ਗਏ ਵਾਹਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਵੇਰੇ 11 ਕੁ ਵਜੇ ਸਰੀ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਆਪਣੇ ਨਿਰਧਾਰਤ ਰੂਟ ’ਤੇ ਚਲਦੇ ਹੋਏ ਕਈ ਘੰਟਿਆਂ ਬਾਅਦ ਉੱਥੇ ਹੀ ਜਾ ਕੇ ਸਮਾਪਤ ਹੋਇਆ।

You must be logged in to post a comment Login