ਸਹਾਰਨਪੁਰ ਦੇ ਸਰਸਾਵਾ ਥਾਣੇ ‘ਚ ਲਿਜਾਏ ਗਏ ਨਵਜੋਤ ਸਿੱਧੂ ਤੇ ਮੰਤਰੀ

ਸਹਾਰਨਪੁਰ ਦੇ ਸਰਸਾਵਾ ਥਾਣੇ ‘ਚ ਲਿਜਾਏ ਗਏ ਨਵਜੋਤ ਸਿੱਧੂ ਤੇ ਮੰਤਰੀ

ਸਹਾਰਨਪੁਰ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਵੱਲ ਵਧ ਰਹੇ ਪੰਜਾਬ ਕਾਂਗਰਸ ਦੇ ਕਾਫ਼ਿਲੇ ਨੂੰ ਹਰਿਆਣਾ-ਯੂ. ਪੀ. ਬਾਰਡਰ ’ਤੇ ਰੋਕ ਲਿਆ ਗਿਆ। ਇਸ ਦੌਰਾਨ ਨਵਜੋਤ ਸਿੱਧੂ ਦੀ ਪੁਲਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਹੋਈ। ਨਵਜੋਤ ਸਿੰਘ ਸਿੱਧੂ ਸਮੇਤ ਉਨ੍ਹਾਂ ਦੇ ਕਾਫ਼ਿਲੇ ’ਚ ਸ਼ਾਮਲ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂ. ਪੀ. ਪੁਲਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਸਹਾਰਨਪੁਰ ਦੇ ਸਰਸਾਵਾ ਥਾਣੇ ’ਚ ਲਿਜਾਇਆ ਗਿਆ ਹੈ, ਜਿਥੇ ਉਨ੍ਹਾਂ ਨੂੰ ਹਿਰਾਸਤ ’ਚ ਰੱਖਿਆ ਗਿਆ ਹੈ। ਸਿੱਧੂ ਨਾਲ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਹਿਰਾਸਤ ’ਚ ਰੱਖਿਆ ਗਿਆ ਹੈ।
ਉਧਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਸੀਂ 5 ਤੋਂ ਵੱਧ ਲੋਕ ਅੱਗੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਨਵਜੋਤ ਸਿੱਧੂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਜ਼ਿਆਦਾ ਲੋਕਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦੇ ਸਕਦੇ, ਜਿਸ ਕਾਰਨ ਉੱਤਰ ਪ੍ਰਦੇਸ਼ ਪੁਲਸ ਨੇ ਕਾਂਗਰਸ ਨੇਤਾਵਾਂ ਨੂੰ ਹਿਰਾਸਤ ’ਚ ਲਿਆ ਹੈ। ਸਾਰੇ ਕਾਂਗਰਸ ਨੇਤਾਵਾਂ ਨੂੰ ਸਰਸਾਵਾ ਥਾਣੇ ’ਚ ਲਿਜਾਇਆ ਗਿਆ ਹੈ। ੳੁਧਰ ਸਿੱਧੂ ਨੇ ਕਿਹਾ ਕਿ ਇਨਸਾਫ਼ ਮੰਗਣ ’ਤੇ ਉੱਤਰ ਪ੍ਰਦੇਸ਼ ਪੁਲਸ ਪਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੂੰ ਕੁਚਲਣ ਵਾਲੇ ਸ਼ਰੇਆਮ ਘੁੰਮ ਰਹੇ ਹਨ।

You must be logged in to post a comment Login