ਸ਼ਰਾਰਤੀ ਅਨਸਰਾਂ ਵੱਲੋਂ ਸ਼ੰਭੂ ਬਾਰਡਰ ’ਤੇ ਧਰਨੇ ਵਾਲੀ ਥਾਂ ’ਤੇ ਹੰਗਾਮਾ

ਪਟਿਆਲਾ, 23 ਜੂਨ- ਸ਼ਰਾਰਤੀ ਅਨਸਰਾਂ ਦੇ ਇੱਕ ਸਮੂਹ ਨੇ ਐਤਵਾਰ ਨੂੰ ਸ਼ੰਭੂ ਸਰਹੱਦ ’ਤੇ ਅੱਜ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸਟੇਜ ਨੂੰ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਹਾਈਵੇਅ ਜਾਮ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। ਇਸ ਮੌਕੇ ਨੇੜਲੇ ਪਿੰਡਾਂ ਦੇ ਕਿਸਾਨਾਂ ਦੇ ਇੱਕ ਵਿਰੋਧੀ ਗਰੁੱਪ ਨੇ ਹੰਗਾਮਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨ ਯੂਨੀਅਨਾਂ ਨੇ ਦੋਸ਼ ਲਾਇਆ ਕਿ ਇਹ ਲੋਕ ਕਿਸਾਨਾਂ ਦੀ ਆੜ ਵਿੱਚ ਰੇਤ ਮਾਈਨਿੰਗ ਮਾਫੀਆ ਦੇ ਮੈਂਬਰ ਹਨ ਜਿਨ੍ਹਾਂ ਨੇ ਅੰਦੋਲਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਇਹ ਸਾਰਾ ਕੁਝ ਭਾਜਪਾ ਆਗੂਆਂ ਦੀ ਸ਼ਹਿ ’ਤੇ ਕੀਤਾ ਗਿਆ ਹੈ। ਉਨ੍ਹਾਂ ਭਾਜਪਾ ’ਤੇ ਗੁੰਡੇ ਭੇਜਣ ਦਾ ਦੋਸ਼ ਲਾਇਆ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਮੋਰਚੇ ਨੂੰ ਅਸਥਿਰ ਕਰਨ ਵਿਚ ਰਾਜ ਅਤੇ ਕੇਂਦਰੀ ਏਜੰਸੀਆਂ ਦਾ ਹੱਥ ਹੈ।

You must be logged in to post a comment Login