ਸ਼ਿੰਦੇ ਦੀ ਅਗਵਾਈ ਵਾਲੀ ਕੈਬਨਿਟ ਦਾ ਵਿਸਥਾਰ ਰਾਸ਼ਟਰਪਤੀ ਚੋਣਾਂ ਮਗਰੋਂ

ਸ਼ਿੰਦੇ ਦੀ ਅਗਵਾਈ ਵਾਲੀ ਕੈਬਨਿਟ ਦਾ ਵਿਸਥਾਰ ਰਾਸ਼ਟਰਪਤੀ ਚੋਣਾਂ ਮਗਰੋਂ

ਮੁੰਬਈ, 12 ਜੁਲਾਈ- ਮਹਾਰਾਸ਼ਟਰ ਵਿੱਚ ਊਧਵ ਠਾਕਰੇ ਦੀ ਸਰਕਾਰ ਡਿੱਗਣ ਮਗਰੋਂ ਏਕਨਾਥ ਸ਼ਿੰਦੇ ਦੀ ਅਗਵਾਈ ਹੇਠ ਬਣੀ ਸਰਕਾਰ ਦਾ ਵਿਸਥਾਰ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਮਗਰੋਂ ਹੋਵੇਗਾ। ਇਹ ਜਾਣਕਾਰੀ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਕੈਂਪ ਵਿੱਚ ਸ਼ਾਮਲ ਵਿਧਾਇਕਾਂ ਵੱਲੋਂ ਦਿੱਤੀ ਗਈ ਹੈ। ਮੌਜੂਦਾ ਸਮੇਂ ਮਹਾਰਾਸ਼ਟਰ ਦੀ ਕੈਬਨਿਟ ਵਿੱਚ ਏਕਨਾਥ ਸ਼ਿੰਦੇ ਮੁੱਖ ਮੰਤਰੀ ਹਨ ਤੇ ਦੇਵੇਂਦਰ ਫੜਨਵੀਸ ਉਪ ਮੁੱਖ ਮੰਤਰੀ ਹਨ। ਜ਼ਿਕਰਯੋਗ ਹੈ ਕਿ ਨਵੇਂ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਾਂ ਪੈਣੀਆਂ ਹਨ।

You must be logged in to post a comment Login