ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਬੁਟੇਰਲਾ ਨੇ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਬੁਟੇਰਲਾ ਨੇ ਛੱਡੀ ਪਾਰਟੀ

ਚੰਡੀਗੜ੍ਹ, 6 ਮਈ- ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਨੇ ਅੱਜ ਤੋਂ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ ਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਲੋਕ ਸਭਾ ਚੋਣ ਨਹੀਂ ਲੜਨਗੇ।

You must be logged in to post a comment Login