ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਛੱਡੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਛੱਡੀ

ਮਾਨਸਾ, 19‌ ਅਪਰੈਲ‌- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਮਗਰੋਂ ਭਾਜਪਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਹਨ।

You must be logged in to post a comment Login