ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

ਪਟਿਆਲਾ, 26 ਮਾਰਚ- ਕਿਸਾਨ ਅੰਦੋਲਨ-2 ਦੇ ਅਧੀਨ ਅੰਦੋਲਨਕਾਰੀ ਕਿਸਾਨਾ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੌਰਾਨ ਅੱਜ ਇੱਕ ਹੋਰ ਕਿਸਾਨ ਨੇ ਆਪਣੀ ਜਿੰਦ ਇਸ ਸੰਘਰਸ਼ ਦੇ ਲੇਖੇ ਲਾ ਦਿਤੀ। ਇਸ ਤਰਾਂ ਇਸ ਅੰਦੋਲਨ ਨੂੰ ਡੇਢ ਮਹੀਨਾ ਪੂਰਾ ਹੋਣ ਤੋਂ ਪਹਿਲਾਂ ਹੀ ਸ਼ਭਕਰਨ ਸਿੰਘ ਸਮੇਤ 12 ਕਿਸਾਨ ਮੌਤ ਦੇ ਮੂੰਹ ਜਾ ਪਏ ਹਨ। ਅੱਜ ਮੌਤ ਦੇ ਮੂੰਹ ਗਿਆ ਇਹ ਕਿਸਾਨ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਪਟਿਆਲਾ ਦੇ ਨਾਲ ਲੱਗਦੇ ਥਾਣਾ ਬਖਸ਼ੀਵਾਲ਼ਾ ਦੇ ਪਿੰਡ ਸਿੱਧੂਵਾਲ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਉਹ ਕਈ ਦਿਨਾ ਤੋਂ ਸ਼ੰਭੂ ਬਾਰਡਰ ’ਤੇ ਸਰਗਰਮ ਸੀ। ਪਰ 25 ਮਾਰਚ ਨੂੰ ਅਚਾਨਕ ਹੀ ਉਸ ਦਾ ਸ਼ੂਗਰ ਲੈਵਲ ਵਧਣ ਸਮੇਤ ਉਸ ਨੂੰ ਬੁਖਾਰ ਵੀ ਹੋ ਗਿਆ। ਜਿਸ ਕਾਰਨ ਉਸ ਨੂੰ ਤੁੰਰਤ ਸਿਵਲ ਹਸਪਾਤਲ ਰਾਜਪੁਰਾ ਵਿਖੇ ਲਿਜਾਇਆ ਗਿਆ। ਪਰ ਹਾਲਤ ’ਚ ਸੁਧਾਰ ਨਾ ਹੁੰਦਾ ਦੇਖ, ਉਥੋਂ ਦੇ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਰੈਫਰ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ। ਇਥੇ ਡਾਕਟਰਾਂ ਨੇ ਕਈ ਘੰਟਿਆਂ ਤੱਕ ਉਸ ਦਾ ਇਲਾਜ ਕੀਤਾ, ਪਰ ਆਖਰ ਅੱਜ (26 ਮਾਰਚ ਨੂੰ) ਇਹ ਬਜੁਰਗ ਕਿਸਾਨ ਇਲਾਜ ਦੌਰਾਨ ਹੀ ਦਮ ਤੋੜ ਗਿਆ।

You must be logged in to post a comment Login