ਸਾਡੇ ਤੋਂ ਪੁੱਛੇ ਬਗ਼ੈਰ ਨਾਗਰਿਕ ਯੂਕਰੇਨ ਦੀਆਂ ਸਰਹੱਦੀ ਚੌਕੀਆ ਵੱਲ ਨਾ ਜਾਣ: ਭਾਰਤੀ ਸਫ਼ਾਰਤਖਾਨੇ ਵੱਲੋਂ ਅਪੀਲ

ਸਾਡੇ ਤੋਂ ਪੁੱਛੇ ਬਗ਼ੈਰ ਨਾਗਰਿਕ ਯੂਕਰੇਨ ਦੀਆਂ ਸਰਹੱਦੀ ਚੌਕੀਆ ਵੱਲ ਨਾ ਜਾਣ: ਭਾਰਤੀ ਸਫ਼ਾਰਤਖਾਨੇ ਵੱਲੋਂ ਅਪੀਲ

ਨਵੀਂ ਦਿੱਲੀ, 26 ਫਰਵਰੀ-ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂਕਰੇਨ ਸਥਿਤ ਭਾਰਤੀ ਦੂਤਘਰ ਨੇ ਨਾਗਰਿਕਾਂ ਨੂੰ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਗ਼ੈਰ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਕਿਹਾ ਹੈ। ਭਾਰਤੀ ਦੂਤਘਰ ਨੇ ਕਿਹਾ, ‘ਸਰਹੱਦੀ ਜਾਂਚ ਚੌਕੀਆਂ ‘ਤੇ ਸਥਿਤੀ ਸੰਵੇਦਨਸ਼ੀਲ ਹੈ। ਅਸੀਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ ਵਿੱਚ ਆਪਣੇ ਦੂਤਘਰਾਂ ਨਾਲ ਕੰਮ ਕਰ ਰਹੇ ਹਾਂ। ਸਾਨੂੰ ਭਾਰਤੀਆਂ ਨੂੰ ਕੱਢਣਾ ਮੁਸ਼ਕਲ ਹੋ ਰਿਹਾ ਹੈ, ਜੋ ਬਿਨਾਂ ਦੱਸੇ ਸਰਹੱਦੀ ਚੌਕੀਆਂ ‘ਤੇ ਪਹੁੰਚ ਗਏ ਹਨ। ਪੂਰਬੀ ਖੇਤਰ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਅਗਲੇ ਨਿਰਦੇਸ਼ਾਂ ਤੱਕ ਆਪਣੇ ਨਿਵਾਸ ਸਥਾਨ ‘ਤੇ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।’

You must be logged in to post a comment Login