ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀ

ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀ

ਨਵੀਂ ਦਿੱਲੀ, 12 ਮਈ : ਏਅਰ ਮਾਰਸ਼ਲ ਏਕੇ ਭਾਰਤੀ ਨੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਦਹਿਸ਼ਤੀ ਟਿਕਾਣਿਆਂ ਅਤੇ ਦਹਿਸ਼ਤਗਰਦਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸਨ, ਪਰ ਪਾਕਿਸਤਾਨੀ ਫੌਜ ਨੇ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹ ਕੇ ਸਥਿਤੀ ਨੂੰ ਹੋਰ ਵਿਗਾੜਨ ਦੀ ਚੋਣ ਕੀਤੀ। ਏਅਰ ਮਾਰਸ਼ਲ ਭਾਰਤੀ ਨੇ Operation Sindoor ਬਾਰੇ ਵਿਸ਼ੇਸ਼ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, ‘‘ਸਾਡੀ ਲੜਾਈ ਦਹਿਸ਼ਤੀ ਟਿਕਾਣਿਆਂ ਅਤੇ ਅਤਿਵਾਦੀਆਂ ਵਿਰੁੱਧ ਸੀ, ਪਰ ਪਾਕਿਸਤਾਨੀ ਫੌਜ ਨੇ ਉਨ੍ਹਾਂ ਦੀ ਹਮਾਇਤ ਦੀ ਚੋਣ ਕਰਕੇ ਟਕਰਾਅ ਨੂੰ ਹੋਰ ਵਧਾ ਦਿੱਤਾ।’’ ਉਨ੍ਹਾਂ ਕਿਹਾ, ‘‘ਸਾਡੇ ਸਾਰੇ ਫੌਜੀ ਅੱਡੇ, ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ ਹਨ।’ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ‘‘ਏਕੀਕ੍ਰਿਤ ਹਵਾਈ ਕਮਾਂਡ ਅਤੇ ਕੰਟਰੋਲ ਨੇ ਪਾਕਿਸਤਾਨੀ ਫੌਜੀ ਹਮਲਿਆਂ ਨੂੰ ਨਾਕਾਮ ਬਣਾ ਦਿੱਤਾ।’’ ਮਾਰਸ਼ਲ ਭਾਰਤੀ ਨੇ ਕਿਹਾ, ‘‘ਆਕਾਸ਼ ਮਿਜ਼ਾਈਲਾਂ ਭਾਰਤੀ ਫੌਜ ਵੱਲੋਂ ਵਰਤੀਆਂ ਜਾਂਦੀਆਂ ਹਥਿਆਰ ਪ੍ਰਣਾਲੀਆਂ ਵਿੱਚੋਂ ਇੱਕ ਸਨ।’’ ਉਨ੍ਹਾਂ ਭਰੋਸਾ ਦਿੱਤਾ ਕਿ ‘‘ਸਾਰੇ ਫੌਜੀ ਅੱਡੇ ਅਤੇ ਪ੍ਰਣਾਲੀਆਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ ਅਤੇ ਕਿਸੇ ਵੀ ਮਿਸ਼ਨ ਨੂੰ ਪੂਰਾ ਕਰਨ ਲਈ ਤਿਆਰ ਰਹਿਣਗੀਆਂ।’’

You must be logged in to post a comment Login