ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ਵਿੱਚ ਸ਼ਾਮਲ

ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਵਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਪਰ ਪਿਛਲੇ ਦਿਨੀ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਅੱਜ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾ ਤਾਂ ਪੰਥਕ ਹੈ ਅਤੇ ਨਾ ਹੀ ਉਸ ਵਿੱਚ ਅਕਾਲੀ ਪਣ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਪਣੇ ਦਮ ਉੱਤੇ 117 ਦੀਆਂ 117 ਸੀਟਾਂ ਉੱਤੇ ਉਮੀਦਵਾਰ ਉਤਾਰੇਗੀ ਅਤੇ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਕਿਸੇ ਦੇ ਮੋਢਿਆਂ ਦੀ ਲੋੜ ਨਹੀਂ ਹੈ। ਇਸ ਵਾਰ ਭਾਜਪਾ ਆਪਣੇ ਦਮ ਉੱਤੇ ਸਰਕਾਰ ਬਣਾ ਕੇ ਰਹੇਗੀ।

You must be logged in to post a comment Login