ਸਾਬਕਾ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਦਿੱਤੇ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੇ ਹੁਕਮ

ਸਾਬਕਾ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਦਿੱਤੇ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੇ ਹੁਕਮ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਇਕ ਹੁਕਮ ਜਾਰੀ ਕਰਕੇ ਸਮੁੱਚੀ ਸਿੱਖ ਸੰਗਤ ਨੂੰ 7 ਅਕਤੂਬਰ ਨੂੰ ਪਟਿਆਲਾ ਵਿਖੇ ਅਕਾਲੀ ਦਲ ਤੇ ਲੰਬੀ ‘ਚ ਕਾਂਗਰਸ ਦੀ ਰੈਲੀ ‘ਚ ਸ਼ਾਮਲ ਹੋਣ ਦੀ ਥਾਂ ਬਰਾਗੜੀ ਰੋਸ ਮਾਰਚ ‘ਚ ਸ਼ਾਮਲ ਹੋਣ ਲਈ ਕਿਹਾ। ਦੱਸ ਦਈਏ ਕਿ ਐਤਵਾਰ ਨੂੰ ਖਹਿਰਾ ਤੇ ਸਿੱਖ ਜਥੇਬੰਦੀਆਂ ਮਿਲ ਕੇ ਕੋਟਕਪੂਰਾ ਤੋਂ ਬਰਗਾੜੀ ਤੱਕ ਰੋਸ ਮਾਰਚ ਕੱਢ ਰਹੀਆਂ ਹਨ। ਪੰਜ ਪਿਆਰਿਆਂ ਦਾ ਕਹਿਣਾ ਹੈ ਕਿ ਬਾਦਲ ਤੇ ਕੈਪਟਨ ਇਕ-ਦੂਜੇ ਨੂੰ ਬਚਾਉਣ ਲਈ ਰੈਲੀ ਖੇਡ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਬਾਦਲ ਪਰਿਵਾਰ ‘ਤੇ ਪੰਥ ਦੇ ਨਾਂ ‘ਤੇ ਸਿਆਸਤ ਕਰਨ ਦੇ ਦੋਸ਼ ਲਗਾਏ ਹਨ।

You must be logged in to post a comment Login