ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸੰਗਰੂਰ, 26 ਜੂਨ- ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ। ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ। ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਵੇਲੇ ਇਹ ਦੋਵੇਂ ਉਮੀਦਵਾਰਾਂ ਵਿੱਚ ਫਸਵੀਂ ਟੱਕਰ ਨਜ਼ਰ ਆ ਰਹੀ ਸੀ। ਸ਼ੁਰੂ ਵਿੱਚ ਆਪ ਉਮੀਦਵਾਰ ਨੇ ਲੀਡ ਲਈ ਪਰ ਬਾਅਦ ਵਿੱਚ ਸ੍ਰੀ ਮਾਨ ਅੱਗੇ ਨਿਕਲ ਗਏ। ਭਾਵੇਂ ਉਨ੍ਹਾਂ ਦੀ ਲੀਡ ਦਾ ਅੰਤਰ ਕਾਫੀ ਘੱਟ ਸੀ ਪਰ ਆਪ ਉਮੀਦਵਾਰ ਉਸ ਨੂੰ ਤੋੜ ਨਾ ਸਕਿਆ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਹਲਕੇ ’ਚ ਆਪਣੀ ਹਰ ਮੰਨਦਿਆਂ ਜੇਤੂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।

You must be logged in to post a comment Login