ਸਿਲੇਬਸ ਅੰਗਰੇਜ਼ੀ ’ਚ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਖੇਤਰੀ ਭਾਸ਼ਾ ’ਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਵੇ: ਯੂਜੀਸੀ

ਸਿਲੇਬਸ ਅੰਗਰੇਜ਼ੀ ’ਚ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਖੇਤਰੀ ਭਾਸ਼ਾ ’ਚ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਵੇ: ਯੂਜੀਸੀ

ਨਵੀਂ ਦਿੱਲੀ, 19 ਅਪਰੈਲ- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਯੂਨੀਵਰਸਿਟੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਥਾਨਕ ਭਾਸ਼ਾਵਾਂ ਵਿਚ ਇਮਤਿਹਾਨ ਲਿਖਣ ਦੀ ਇਜਾਜ਼ਤ ਦੇਣ ਭਾਵੇਂ ਸਿਲੇਬਸ ਅੰਗਰੇਜ਼ੀ ਮਾਧਿਅਮ ਵਿਚ ਹੋਵੇ। ਕਮਿਸ਼ਨ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਕਮਿਸ਼ਨ ਨੇ ਨੋਟ ਕੀਤਾ ਕਿ ਉੱਚ ਵਿਦਿਅਕ ਸੰਸਥਾਵਾਂ ਪਾਠ ਪੁਸਤਕਾਂ ਤਿਆਰ ਕਰਨ ਅਤੇ ਮਾਤ-ਭਾਸ਼ਾ/ਸਥਾਨਕ ਭਾਸ਼ਾਵਾਂ ਵਿੱਚ ਪੜ੍ਹਾਉਣ-ਸਿਖਾਉਣ ਦੀ ਪ੍ਰਕਿਰਿਆ ਨੂੰ ਸਮਰਥਨ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

You must be logged in to post a comment Login