ਸਿਸੋਦੀਆ ਭਾਸ਼ਣ ਵਿਵਾਦ: ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ‘ਆਪ’ ਦੀ ਮਾਨਤਾ ਰੱਦ ਕਰਨ ਦੀ ਮੰਗ

ਸਿਸੋਦੀਆ ਭਾਸ਼ਣ ਵਿਵਾਦ: ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ‘ਆਪ’ ਦੀ ਮਾਨਤਾ ਰੱਦ ਕਰਨ ਦੀ ਮੰਗ

ਚੰਡੀਗੜ੍ਹ, 18 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਅਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਸ੍ਰੀ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੱਲੋਂ ਪਿਛਲੇ ਦਿਨੀਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਕੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰਾਂ ਨੂੰ ਭਿ੍ਸ਼ਟਾਚਾਰ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਿਰੁੱਧ ਅਜਿਹੀ ਬਿਆਨਬਾਜ਼ੀ ਕਰਨ ਲਈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ, ਸੱਚ-ਝੂਠ ਸਣੇ ਹਰ ਹਰਬਾ’ ਵਰਤਣ ਦੀ ਗੱਲ ਕਹੀ ਗਈ ਸੀ।

You must be logged in to post a comment Login