ਪਟਿਆਲਾ, 28 ਮਾਰਚ (ਗੁਰਪ੍ਰੀਤ ਕੰਬੋਜ)- ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਵਲੋਂ ਅੱਜ ਪੰਜਾਬ ਸਿਹਤ ਵਿਭਾਗ ਸੁਬਾਰਡੀਨੇਟ ਆਫਿਸਿਜ਼ ਕਲੈਰੀਕਲ ਐਸੋਸੀਏਸ਼ਨ ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਵਿਚ ਇਕ ਵਫਦ ਸਿਹਤ ਮੰਤਰੀ ਨੂੰ ਮਿਲਿਆ ਅਤੇ ਕਲੈਰੀਕਲ ਕਾਡਰ ਦੀਆਂ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਅਤੇ ਨਾਲ ਹੀ ਐਸੋਸੀਏਸ਼ਨ ਦਾ ਕੈਲੰਡਰ ਰਿਲੀਜ਼ ਕਰਵਾਇਆ ਗਿਆ। ਇਸ ਮੌਕੇ ਵਿਜੈ ਭੁਸ਼ਨ ਜਨਰਲ ਸਕੱਤਰ ਅਤੇ ਗੁਰਪ੍ਰੀਤ ਸਿੰਘ ਵਿੱਤ ਸਕੱਤਰ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨਾਲ ਹਾਜ਼ਰ ਸਨ। ਸਿਹਤ ਮੰਤਰੀ ਵਲੋਂ ਸੂਬਾ ਪ੍ਰਧਾਨ ਜਗਦੀਸ਼ ਠਾਕੁਰ ਨੂੰ ਹਾਂ-ਪੱਖੀ ਹੁੰਗਾਰਾਂ ਦਿੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਜਗਦੀਸ਼ ਠਾਕੁਰ ਨੇ ਕਿਹਾ ਕਿ ਨਵੀਂ ਸਰਕਾਰ ਤੋਂ ਸਭ ਨੂੰ ਬੜੀਆਂ ਉਮੀਦਾਂ ਹਨ ਤੇ ਸਮੁੱਚੇ ਮੁਲਾਜ਼ਮ ਵਰਗ ਨੂੰ ਵੀ ਉਨ੍ਹਾਂ ਤੋਂ ਉਮੀਦ ਹੈ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਹਮੇਸ਼ਾਂ ਸਮੇਂ-ਸਮੇਂ ਦੀਆਂ ਸਰਕਾਰਾਂ ਨਾਲ ਸੰਘਰਸ਼ ਕਰਦੇ ਰਹੇ ਹਨ ਤੇ ਉਹ ਇਸ ਸਰਕਾਰ ਤੋਂ ਵੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਆਸ ਕਰਦੇ ਹਨ।
ਇਸ ਮੌਕੇ ਸੁਖਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸਤਵਿੰਦਰ ਸਿੰਘ ਸੀਨੀ. ਮੀਤ ਪ੍ਰਧਾਨ, ਸੱਤਿਆ ਪ੍ਰਕਾਸ਼, ਜ਼ਿਲ੍ਹਾ ਚੇਅਰਮੈਨ ਸੁੱਚਾ ਸਿੰਘ, ਰਿਪੁਦਮਨ, ਜਤਿੰਦਰ ਸਿੰਘ ਪ੍ਰੈਸ ਸੈਕਟਰੀ, ਅਮਨਦੀਪ ਸਿੰਘ, ਧਰਮਿੰਦਰ ਕੁਮਾਰ, ਹਿੰਮਤ ਸਿੰਘ, ਭੁਪਿੰਦਰ ਸਿੰਘ, ਰਹਿਤ ਕੁਮਾਰ, ਜਸਵਿੰਦਰ ਸਿੰਘ, ਖੁਸ਼ਵੀਰ ਸਿੰਘ ਆਦਿ ਹਾਜ਼ਰ ਸਨ।

You must be logged in to post a comment Login