ਸਿੱਖ ਕਤਲੇਆਮ ਪੀੜਤ ਪਰਿਵਾਰ ਨੂੰ ਮਿਲੇਗਾ ਯੂਨੀਕ ਆਈਡੀ ਕਾਰਡ

ਸਿੱਖ ਕਤਲੇਆਮ ਪੀੜਤ ਪਰਿਵਾਰ ਨੂੰ ਮਿਲੇਗਾ ਯੂਨੀਕ ਆਈਡੀ ਕਾਰਡ

ਨਵੀਂ ਦਿੱਲੀ, 21 ਅਗਸਤ- ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ 1984 ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ। ਇਸ ਯੋਜਨਾ ਨੂੰ ਹੋਰ ਬਿਹਤਰ ਤਰੀਕੇ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਉਣ ਲਈ ਅੱਜ ਦਿੱਲੀ ਦੀ ਬਿਜਲੀ ਮੰਤਰੀ ਆਤਿਸ਼ੀ ਨਾਲ ਮੁਲਾਕਾਤ ਕਰਕੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਹਰ ਪੀੜਤ ਪਰਿਵਾਰ ਨੂੰ ਇਕ ਯੂਨੀਕ ਆਈਡੀ ਕਾਰਡ ਮਿਲੇਗਾ ਤੇ ਸਕੀਮ ਲਾਗੂ ਹੋਣ ਤੋਂ ਲੈ ਕੇ ਸਰਟੀਫਿਕੇਸ਼ਨ ਹੋਣ ਤੱਕ ਦਾ ਬਿੱਲ ਵੀ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਅਤੇ ਮਾਲੀਆ ਵਿਭਾਗ ਵੱਲੋਂ ਪੀੜਤਾਂ ਦੀ ਕਲੋਨੀ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਦਾ ਫਾਇਦਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਮਹੀਨੇ ਵਿੱਚ ਸਰਟੀਫਿਕੇਸ਼ਨ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

You must be logged in to post a comment Login