ਸਿੱਖ ਕਤਲੇਆਮ: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਰੀ

ਸਿੱਖ ਕਤਲੇਆਮ: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 21 ਸਤੰਬਰ- ਦਿੱਲੀ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਅੱਜ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਿਆਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦਿਆਂ ਬਰੀ ਕਰ ਦਿੱਤਾ ਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਹੱਤਿਆ ਦੇ ਦੰਗਿਆਂ ਦੇ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਿਹਾ ਹੈ। ਸੁਲਤਾਨਪੁਰੀ ਵਿੱਚ ਵਾਪਰੀ ਇਸ ਘਟਨਾ ਦੌਰਾਨ ਸਿੱਖ ਸੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਜੱਜ ਨੇ ਕਿਹਾ, ‘‘ਮੁਲਜ਼ਮ ਸੱਜਣ ਕੁਮਾਰ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕੀਤਾ ਜਾਂਦਾ ਹੈ।’’ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 153ਏ, 109, 302 ਅਤੇ 147 ਤਹਿਤ ਕੇਸ ਦਰਜ ਕੀਤਾ ਗਿਆ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਨੇ ਹੱਤਿਆ ਕਰ ਦਿੱਤੀ ਸੀ। ਇਸ ਮਗਰੋਂ ਦੰਗੇ ਭੜਕ ਗਏ ਸਨ। ਦੰਗਿਆਂ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ

You must be logged in to post a comment Login