ਸਿੱਧੂ ਨੂੰ ਨਹੀਂ ਬਣਨ ਦਿਆਂਗਾ ਪੰਜਾਬ ਦਾ ਮੁੱਖ ਮੰਤਰੀ : ਕੈਪਟਨ ਅਮਰਿੰਦਰ ਸਿੰਘ

ਸਿੱਧੂ ਨੂੰ ਨਹੀਂ ਬਣਨ ਦਿਆਂਗਾ ਪੰਜਾਬ ਦਾ ਮੁੱਖ ਮੰਤਰੀ : ਕੈਪਟਨ ਅਮਰਿੰਦਰ ਸਿੰਘ

ਜਲੰਧਰ : ਕੈਪਟਨ ਅਮਰਿੰਦਰ ਸਿੰਘ ਨੇ ਬੀ. ਬੀ. ਸੀ. ਨੂੰ ਦਿੱਤੇ ਇੱਕ ਖ਼ਾਸ ਇੰਟਰਵਿਊ ’ਚ ਕਿਹਾ ਹੈ ਕਿ ਉਹ ਜਿੱਤ ਤੋਂ ਬਾਅਦ ਸਿਆਸਤ ਛੱਡਣ ਲ਼ਈ ਤਿਆਰ ਸੀ ਪਰ ਇੰਝ ਹਾਰ ਤੋਂ ਬਾਅਦ ਨਹੀਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਮੈਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ਨਵਜੋਤ ਸਿੰਘ ਸਿੱਧੂ ਦੇ ਮੁੱਦੇ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਈ ਮੁੱਦਿਆਂ ਬਾਰੇ ਵੀ ਬੀ. ਬੀ. ਸੀ. ਨਾਲ ਗੱਲਬਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਮੰਤਰੀ ਚੋਣ ਮਨੋਰਥ ਪੱਤਰ ਮੁਤਾਬਕ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਾ ਰਹੇ ਸਨ। ਪਿਛਲੇ 2 ਮਹੀਨੇ ਦੌਰਾਨ ਉਨ੍ਹਾਂ ਨੂੰ ਦੋ ਵਾਰ ਦਿੱਲੀ ਤਲਬ ਕੀਤਾ ਗਿਆ ਅਤੇ ਉਨ੍ਹਾਂ ਦੀ ਮਰਜ਼ੀ ਤੋਂ ਬਗੈਰ ਵਿਧਾਇਕ ਦਲ ਦੀ ਬੈਠਕ ਬੁਲਾ ਲਈ ਸੀ। ਜਿਸ ਬੈਠਕ ਦੌਰਾਨ ਨਵਾਂ ਮੁੱਖ ਮੰਤਰੀ ਬਣਾਉਣ ਦੇ ਅਧਿਕਾਰ ਸੋਨੀਆ ਗਾਂਧੀ ਨੂੰ ਦੁਆ ਦਿੱਤੇ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਹੈ ਅਤੇ ਉਹ ਆਪਣੇ ਸਾਥੀਆਂ ਦੀ ਸਲਾਹ ਨਾਲ ਅਗਲੀ ਰਣਨੀਤੀ ਘੜਨਗੇ।

You must be logged in to post a comment Login