ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿਆਂ ਯਕੀਨੀ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ: ਮਾਨ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿਆਂ ਯਕੀਨੀ ਬਣਾਉਣ ’ਚ ਕੋਈ ਕਸਰ ਨਹੀਂ ਛੱਡੀ: ਮਾਨ

ਚੰਡੀਗੜ੍ਹ, 31 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਿਆਂ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਲੰਘੇ ਦਿਨ ਕੇਸ ਵਿੱਚ ਦਾਇਰ ਐੱਫਆਈਆਰ ਵਾਪਸ ਲੇੈਣ ਦੀ ਧਮਕੀ ਦਿੱਤੀ ਸੀ। ਬਲਕੌਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਮਰਹੂਮ ਪੁੱਤਰ ਦਾ ਨਾਮ ਗੈਂਗਸਟਰਾਂ ਨਾਲ ਜੋੜਿਆ ਗਿਆ ਤਾਂ ਉਹ ਐੱਫਆਈਆਰ ਵਾਪਸ ਲੈ ਲੈਣਗੇ। ਮੁੱਖ ਮੰਤਰੀ ਨੇ ਪਠਾਨਕੋਟ ਵਿੱਚ ਕਿਹਾ, ‘‘ਸਾਡੇ ਵੱਲੋਂ ਨਿਆਂ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਨਿਯਮਤ ਅਧਾਰ ’ਤੇ ਕਿਸੇ ਨਾ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਜਿੱਥੋਂ ਕਿਤੇ ਵੀ ਸਾਨੂੰ ਕੋਈ ਸੁਰਾਗ ਮਿਲਦਾ ਹੈ, ਅਸੀਂ (ਇਸ ਕੇਸ ਵਿੱਚ) ਗ੍ਰਿਫ਼ਤਾਰੀ ਕਰਦੇ ਹਾਂ।’’ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਇਕ ਮਹੀਨੇ (25 ਨਵੰਬਰ) ਤੱਕ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ। ਮਾਨ, ਜੋ ਪਠਾਨਕੋਟ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਏ ਸਨ, ਨੇ ਮੂਸੇਵਾਲਾ ਦੇ ਕਤਲ ਨੂੰ ਬਹੁਤ ਗੰਭੀਰ ਮਸਲਾ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਨੇ ਗਾਇਕ ’ਤੇ ਹਮਲਾ ਕਰਨ ਤੇ ਕਤਲ ਦੀ ਯੋਜਨਾ ਘੜਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕੇਸ ਵਿੱਚ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।ਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਕੈਨੇਡਾ ਬੈਠੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀ

You must be logged in to post a comment Login