ਸਿੱਧੂ ਮੂਸੇਵਾਲਾ ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸੰਸਕਾਰ

ਸਿੱਧੂ ਮੂਸੇਵਾਲਾ ਦਾ ਭਲਕੇ ਕੀਤਾ ਜਾਵੇਗਾ ਅੰਤਿਮ ਸੰਸਕਾਰ

ਮਾਨਸਾ : ਪਿਤਾ ਦੀ ਸਹਿਮਤੀ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦਾ ਅੰਤਿਮ ਸੰਸਕਾਰ ਭਲਕੇ ਮੰਗਲਵਾਰ ਨੂੰ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮਾਨਸਾ ਦੇ ਲੋਕ ਭੜਕੇ ਹੋਏ ਹਨ। ਲੋਕ ਸਿਵਲ ਹਸਪਤਾਲ ਦੇ ਬਾਹਰ ਧਰਨੇ ‘ਤੇ ਬੈਠੇ ਹਨ ਅਤੇ ਬਾਜ਼ਾਰ ਵੀ ਬੰਦ ਹਨ।ਜ਼ਿਕਰਯੋਗ ਹੈ ਕਿ ਗਾਇਕ ਦੇ ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਸੀ। ਪੈਨਲ ‘ਚ ਮਾਨਸਾ, ਫਰੀਦਕੋਟ ਮੈਡੀਕਲ ਕਾਲਜ, ਰਾਜਿੰਦਰਾ ਮੈਡੀਕਲ ਕਾਲਜ ਦੇ ਡਾਕਟਰ ਅਤੇ ਫੋਰੈਂਸਿਕ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਸੀ। ਜਾਂਚ ਟੀਮ ਦੇ ਅਧਿਕਾਰੀ ਵੀ ਇਸ ਟੀਮ ਵਿੱਚ ਸ਼ਾਮਲ ਸਨ। ਪੋਸਟਮਾਰਟਮ ਤੋਂ ਬਾਅਦ ਡੈੱਡ ਬਾਡੀ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਉਸ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।

You must be logged in to post a comment Login