ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਕਾਊਂਟ ਖੋਲ੍ਹਿਆ

ਸਿੱਧੂ ਮੂਸੇਵਾਲਾ ‌ਦੇ ਪਿਤਾ ਨੇ ਟਵਿੱਟਰ ਅਕਾਊਂਟ ਖੋਲ੍ਹਿਆ

ਮਾਨਸਾ, 23 ਅਗਸਤ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇਨਸਾਫ਼ ਦੀ ਜੰਗ ਸਿਰਫ਼ ਸੜਕ ‘ਤੇ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ, ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਸਿੱਧੂ ਨੇ 2 ਦਿਨ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਲੜਨਾ ਪਵੇਗਾ। ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ। ਹੁਣ ਤੱਕ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ, ਮੂਸੇਵਾਲਾ ‌ਦੇ ਹੀ ਆਫੀਸ਼ੀਅਲ ਅਕਾਊਂਟ ਜ਼ਰੀਏ ਹੀ ਉਸ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੁੰਦੇ ਸਨ ਪਰ ਹੁਣ ਉਹ ਹਰ ਤਰ੍ਹਾਂ ਦਾ ਸਨੇਹਾ ਆਪਣੇ ਨਵੇਂ ਅਕਾਊਂਟ ਰਾਹੀਂ ਹੀ ਦਿਆ ਕਰਨਗੇ। ਉਸ ਦੇ ਪਿਤਾ ਨੇ ਇੰਸਟਾਗ੍ਰਾਮ ਅਕਾਊਂਟ ਵੀ ਬਣਾਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਸੋਸ਼ਲ ਮੀਡੀਆ ਉੱਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਪ੍ਰੇਸ਼ਾਨ ਹੁੰਦਾ ਸੀ ਅਤੇ ਹੁਣ ਉਨ੍ਹਾਂ ਦਾ ਜਵਾਬ ਉਹ ਆਪਣੇ ਟਵਿੱਟਰ ਅਕਾਊਂਟ ਰਾਹੀਂ ਹੀ ਦਿਆ ਕਰਨਗੇ।

You must be logged in to post a comment Login