ਚੰਡੀਗੜ੍ਹ, 27 ਮਾਰਚ- ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ।ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਵੀਰਵਾਰ ਨੂੰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਮਾਮਲੇ ’ਤੇ ਸਿਰਫ਼ ਕਾਲ ਦੌਰਾਨ ਹੰਗਾਮਾ ਹੋਇਆ। ਐੱਮਐੱਲਏ ਇੰਦਰਜੀਤ ਕੌਰ ਮਾਨ ਨੇ ਇਸ ਮਾਮਲੇ ’ਤੇ ਵਿਰੋਧੀ ਧਿਰ ਦੇ ਲਾਗੂ ਪ੍ਰਤਾਪ ਸਿੰਘ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ। ਉਸ ਸਮੇਂ ਬਾਜਵਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਸੰਬਧੀ ਮਤਾ ਪਾਸ ਕਰਨ ਦੀ ਮੰਗ ਕੀਤੀ ਗਈ। ਹੰਗਾਮੇ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਉਠਾ ਦਿੱਤੀ। ਸਦਨ ਮੁੜ ਜੁੜਨ ’ਤੇ ਇਸ ਮਾਮਲੇ ਉਤੇ ਫਿਰ ਹੰਗਾਮਾ ਹੋਇਆ।
52 ਨਵੇਂ ਕਿਰਤ ਇੰਸਪੈਕਟਰ ਛੇਤੀ ਕਰਨਗੇ ਜੁਆਇਨ: ਤਰੁਣਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਨਵੇਂ 52 ਲੇਬਰ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਦਿਆਂ ਉਨ੍ਹਾਂ ਨੂੰ ਜੁਆਇਨ ਕਰਵਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੀਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੇਬਰ ਇੰਸਪੈਕਟਰਾਂ ਦੀ ਭਰਤੀ ਲਈ ਪ੍ਰੀਖਿਆ ‘ਪੂਰੀ ਹੋ ਚੁੱਕੀ’ ਹੈ ਤੇ ਉਨ੍ਹਾਂ ਨੂੰ ਜਲਦ ਹੀ ਜੁਆਇਨ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੇਬਰ ਇੰਸਪੈਕਟਰਾਂ ਦੀਆਂ ਕੁੱਲ 95 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਹਾਲੇ 35 ਉੱਤੇ ਹੀ ਕੰਮ ਕੀਤਾ ਜਾ ਰਿਹਾ ਹੈ।
You must be logged in to post a comment Login