ਸੁਖਬੀਰ ਬਾਦਲ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ- ਜੀ.ਕੇ.

ਸੁਖਬੀਰ ਬਾਦਲ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ- ਜੀ.ਕੇ.

ਖੰਨਾ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਭਾਵੇਂ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਸਾਫ਼ ਇਨਕਾਰ ਕੀਤਾ ਹੈ ਪਰ ਉਨ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਿਖ਼ਲਾਫ਼ ਸੰਗਤ ਦੇ ਗ਼ੁੱਸੇ ਨੂੰ ਸਹੀ ਠਹਿਰਾਉਂਦਿਆਂ ਇਹ ਵੀ ਕਿਹਾ ਹੈ ਕਿ ਪਾਰਟੀ ਦੇ ਮਾੜੇ ਹਾਲਾਤ ਲਈ ਪਾਰਟੀ ਲੀਡਰਸ਼ਿਪ ਜ਼ਿੰਮੇਵਾਰ ਹੈ, ਕਿਉਂਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਉਸ ਵੇਲੇ ਸਰਕਾਰ ਅਕਾਲੀ ਦਲ ਦੀ ਸੀ ਤੇ ਦੋਸ਼ੀ ਫੜੇ ਨਹੀਂ ਗਏ | ਵਿਸ਼ੇਸ਼ ਗੱਲਬਾਤ ‘ਚ ਉਨ੍ਹਾਂ ਕਿਹਾ ਕਿ ਮੇਰੇ ਲਈ ਸ੍ਰੀ ਗੁਰੂ ਗੰ੍ਰਥ ਸਾਹਿਬ ਸਰਬੋਤਮ ਹਨ ਪਾਰਟੀ ਤੇ ਪਰਿਵਾਰ ਉਸ ਤੋਂ ਬਾਅਦ ਵਿਚ ਹੈ |ਉਨ੍ਹਾਂ ਕਿਹਾ ਕਿ ਅਕਾਲੀ ਦਲ 97 ਸਾਲ ਪੁਰਾਣੀ ਪੰਥਕ ਪਾਰਟੀ ਹੈ | ਇਸ ਦੇ ਕਈ ਪ੍ਰਧਾਨ ਬਦਲੇ ਪਰ ਅਕਾਲੀ ਦਲ ਕਾਇਮ ਰਿਹਾ | ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਨੇ ਇਹ ਕਦਮ ਸੁਖਦੇਵ ਸਿੰਘ ਢੀਂਡਸਾ ਜਾਂ ਕਿਸੇ ਹੋਰ ਦੀ ਸਲਾਹ ਨਾਲ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਪੰਜਾਬ ‘ਚ 2 ਵਾਰੀ ਜਿੱਤ ਦਾ ਸਿਹਰਾ ਆਪਣੇ ਸਿਰ ਬੰਨ੍ਹਦੇ ਹਨ ਤਾਂ ਪਾਰਟੀ ਦੀ ਮਾੜੀ ਹਾਲਤ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਨੂੰ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ‘ਚ ‘ਜਨਰੇਸ਼ਨ ਗੈਪ’ ਪੈਦਾ ਹੋ ਚੁੱਕਾ ਹੈ ਅਤੇ ਅਜੇ ਵੀ ਸੁਖਬੀਰ ਕੋਲ ਮੌਕਾ ਹੈ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੀ ਮਦਦ ਨਾਲ ਸੀਨੀਅਰ ਲੀਡਰਸ਼ਿਪ ਤੇ ਨਵੀਂ ਲੀਡਰਸ਼ਿਪ ‘ਚ ਫਾਸਲਾ ਘਟਾ ਸਕਦੇ ਹਨ |
ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਕਾਲ ਤਖ਼ਤ ਸਾਹਿਬ, ਸ਼ੋ੍ਰਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ ਆਦਿ ਜਿਨ੍ਹਾਂ ਦੀ ਜ਼ਿੰਮੇਵਾਰੀ ਅਕਾਲੀ ਦਲ ਸਿਰ ਹੈ ਦੀ ਵਿਸ਼ਵਾਸ ਯੋਗਤਾ ਬਹਾਲ ਕਰਨ ਦੀ ਲੋੜ ਹੈ | ਪਾਰਟੀ ਨੂੰ ਧਾਰਮਿਕ ਥਿੰਕ ਟੈਂਕ ਦੀ ਵੱਡੀ ਲੋੜ ਹੈ | ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਨੂੰ ਸਜ਼ਾਏ ਮੌਤ ਮਿਲਣੀ ਚਾਹੀਦੀ ਹੈ | ਦੋਸ਼ੀ ਭਾਵੇਂ ਮਨਜੀਤ ਸਿੰਘ ਜੀ. ਕੇ. ਹੀ ਹੋਵੇ ਜਾਂ ਕੋਈ ਵੀ ਹੋਰ | ਉਨ੍ਹਾਂ ਕਿਹਾ ਕਿ ਮੇਰਾ ਵਿਸ਼ਵਾਸ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨ ਤੋਂ ਸਜ਼ਾ ਮਿਲੇ ਨਾ ਮਿਲੇ ਪਰ ਕੁਦਰਤ ਦੀ ਮਾਰ ਜ਼ਰੂਰ ਪਵੇਗੀ |

You must be logged in to post a comment Login