ਸੁਪਰੀਮ ਕੋਰਟ ਨੇ ਐੱਨਆਰਆਈਜ਼ ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜੁਆਬ ਮੰਗਿਆ

ਸੁਪਰੀਮ ਕੋਰਟ ਨੇ ਐੱਨਆਰਆਈਜ਼ ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ(ਐੱਨਆਰਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਅੱਜ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ‘ਕੇਰਲਾ ਓਵਰਸੀਜ਼ ਐਸੋਸੀਏਸ਼ਨ’ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨੋਟਿਸ ਲਿਆ। ਸੁਪਰੀਮ ਕੋਰਟ ਨੇ ਇਸ ‘ਤੇ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਬਾਰੇ ਪਹਿਲਾਂ ਪਈਆਂ ਪਟੀਸ਼ਨਾਂ ਨਾਲ ਜਨਹਿੱਤ ਪਟੀਸ਼ਨ ਨੂੰ ਨੱਥੀ ਕਰਨ ਦਾ ਹੁਕਮ ਦਿੱਤਾ।

You must be logged in to post a comment Login