ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 26 ਸਤੰਬਰ- ਸੁਪਰੀਮ ਕੋਰਟ ਨੇ ਅੱਜ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਨਾਲ ਸਬੰਧਤ ਪਟੀਸ਼ਨ ਇਹ ਕਹਿੰਦਿਆਂ ਖਾਰਜ ਕਰ ਦਿੱਤੀ ਕਿ ਇਹ ਚੋਣ ਅਮਲ ਵਿੱਚ ‘ਅੜਿੱਕਾ’ ਹੋਵੇਗੀ ਅਤੇ ‘ਮੁਕੱਦਮੇਬਾਜ਼ੀ’ ਇੱਕ ਸ਼ੌਕ ਨਹੀਂ ਹੋ ਸਕਦੀ। ਸਿਖਰਲੀ ਅਦਾਲਤ ਵੱਲੋਂ ਪਿਛਲੇ ਸਾਲ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਇੱਕ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਚੋਣ ਕਮਿਸ਼ਨ ਕੋਲ ਚੋਣ ਨਿਸ਼ਾਨ ਅਲਾਟ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਪਟੀਸ਼ਨ ਨੂੰ ਇਲਾਹਾਬਾਦ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਦੇ ਜਸਟਿਸ ਐੱਸ.ਕੇ. ਕੌਲ ਅਤੇ ਜਸਟਿਸ ਏ.ਐੱਸ. ਓਕਾ ਦੇ ਬੈਂਚ ਨੇ ਕਿਹਾ ਕਿ ਪਟੀਸ਼ਨਰ, ਜਿਹੜਾ ਕਿ ਇੱਕ ਵਕੀਲ ਹੈ, ਨੇ ਦਲੀਲ ਦਿੱਤੀ ਹੈ ਕਿ ਚੋਣ ਕਮਿਸ਼ਨ ਕੋਲ ਚੋਣ ਨਿਸ਼ਾਨ ਅਲਾਟ ਕਰਨ ਦੀ ਕੋਈ ਸ਼ਕਤੀ ਨਹੀਂ ਹੈ ਤੇ ਸਿਰਫ ਰਿਟਰਨਿੰਗ ਅਧਿਕਾਰੀ ਹੀ ਚੋਣ ਨਿਸ਼ਾਨ ਅਲਾਟ ਕਰ ਸਕਦਾ ਹੈ। ਬੈਂਚ ਨੇ ਕਿਹਾ, “ਸਾਨੂੰ ਉਕਤ ਨਿਯਮਾਂ ਦੀ ਪੜਚੋਲ ਪੂਰੀ ਤਰ੍ਹਾਂ ਗਲਤ ਮਹਿਸੂਸ ਹੁੰਦੀ ਹੈ ਅਤੇ ਅਸਲ ਵਿੱਚ ਇਹ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਂਦੀ ਹੈ।” ਬੈਂਚ ਨੇ ਕਿਹਾ। ਸੁਪਰੀਮ ਕੋਰਟ ਨੇ ਕਿਹਾ, ‘‘ਸਾਨੂੰ ਲੱਗਦਾ ਹੈ ਕਿ ਇਹ ਨਿਆਂਇਕ ਸਮੇਂ ਦੀ ਪੂਰੀ ਬਰਬਾਦੀ ਹੈ।’’

You must be logged in to post a comment Login