ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਰੱਦ ਕਰਕੇ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ

ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਰੱਦ ਕਰਕੇ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੱਤਾ

ਨਵੀਂ ਦਿੱਲੀ, 20 ਫਰਵਰੀ- ਸੁਪਰੀਮ ਕੋਰਟ ਨੇ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈਆਂ ਵਿਵਾਦਤ ਚੋਣਾਂ ਨੂੰ ਅੱਜ ਰੱਦ ਕਰ ਦਿੱਤਾ। ਸਰਵਉੱਚ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਐਲਾਨਦਿਆਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਮੇਅਰ ਕਰਾਰ ਦਿੱਤਾ। ਇਸ ਦੇ ਨਾਲ ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਧਿਕਾਰੀ ਨੇ ਜਾਣਬੁੱਝ ਕੇ ਵੋਟਾਂ ਨੂੰ ਗਲਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਵਿੱਚ ਪਈਆਂ ਵੋਟਾਂ ਦੀ ਮੁੜ ਗਿਣਤੀ ਕਰੇਗੀ ਅਤੇ ਅੱਠ ਰੱਦ ਵੋਟਾਂ ‘ਤੇ ਵਿਚਾਰ ਕਰਨ ਤੋਂ ਬਾਅਦ ਨਤੀਜਾ ਐਲਾਨੇਗੀ। ਰਿਟਰਨਿੰਗ ਅਫਸਰ ਨੇ ਇਨ੍ਹਾਂ ਵੋਟਾਂ ਅੱਠ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਸ੍ਰੀ ਕੁਲਦੀਪ ਕੁਮਾਰ ਨੇ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ‘ਤੇ ਚੋਣ ਧਾਂਦਲੀ ਕਰਨ ਦਾ ਦੋਸ਼ ਲਗਾਇਆ ਸੀ। ਸੁਪਰੀਮ ਕੋਰਟ ਬੈਲਟ ਪੇਪਰਾਂ ਦੀ ਜਾਂਚ ਕੀਤੀ ਅਤੇ ਵੀਡੀਓ ਰਿਕਾਰਡਿੰਗ ਨੂੰ ਦੇਖੀ, ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੁਆਰਾ ਨਿਯੁਕਤ ਇੱਕ ਨਿਆਂਇਕ ਅਧਿਕਾਰੀ ਦੁਆਰਾ ਪੇਸ਼ ਕੀਤੀ ਗਈ ਸੀ।

You must be logged in to post a comment Login