ਨਵੀਂ ਦਿੱਲੀ, 18 ਨਵੰਬਰ : ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦੀ ਉਡੀਕ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਅੱਗੇ ਪੇਸ਼ ਕਰਨ ਲਈ ਅੱਜ ਸਵੇਰੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸਕੱਤਰ ਨੂੰ ਦਿੱਤੇ ਹੁਕਮਾਂ ਉਤੇ ਸੋਮਵਾਰ ਬਾਅਦ ਦੁਪਹਿਰ ਰੋਕ ਲਾ ਦਿੱਤੀ ਹੈ। ਸਿਖਰਲੀ ਅਦਾਲਤ ਵੱਲੋਂ ਸਵੇਰ ਵੇਲੇ ਇਹ ਹੁਕਮ ਦਿੱਤੇ ਜਾਣ ਤੋਂ ਬਾਅਦ ਸੌਲੀਸਿਟਰ ਜਨਰਲ (SG) ਤੁਸ਼ਾਰ ਮਹਿਤਾ ਨੇ ਅਦਾਲਤ ਅੱਗੇ ਪੇਸ਼ ਹੋ ਕੇ ਬੇਨਤੀ ਕੀਤੀ ਕਿ ਇਸ ਮਾਮਲੇ ਵਿਚ ‘ਕਈ ਸੰਵੇਦਨਸ਼ੀਲਤਾਵਾਂ ਸ਼ਾਮਲ’ ਹਨ ਤੇ ਇਸ ਕਾਰਨ ਇਸ ਉਤੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਜਾਵੇ।
ਮਹਿਤਾ ਨੇ ਬੈਂਚ ਨੂੰ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਫਾਈਲ ਗ੍ਰਹਿ ਮੰਤਰਾਲੇ ਕੋਲ ਹੈ, ਨਾ ਕਿ ਰਾਸ਼ਟਰਪਤੀ ਭਵਨ ਕੋਲ। ਬੈਂਚ ਨੇ ਐਸਜੀ ਦੀ ਬੇਨਤੀ ਪ੍ਰਵਾਨ ਕਰ ਲਈ ਅਤੇ ਮਾਮਲੇ ਦੀ ਸੁਣਵਾਈ ਅਗਲੇ ਸੋਮਵਾਰ 25 ਨਵੰਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਦਿਨੇ ਜਸਟਿਸ ਬੀਆਰ ਗਵਈ, ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਰਾਸ਼ਟਰਪਤੀ ਦੇ ਸੈਕਟਰੀ ਨੂੰ ਹਦਾਇਤ ਦਿੱਤੀ ਕਿ ਇਹ ਮਾਮਲੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਗੇ ਵਿਚਾਰ ਲਈ ਪੇਸ਼ ਕੀਤਾ ਜਾਵੇ। ਬੈਂਚ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਸੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਪਟੀਸ਼ਨ ‘ਤੇ ਵਿਚਾਰ ਕਰਨ। ਬੈਂਚ ਨੇ ਕਿਹਾ ਸੀ, “ਇਸ ਮਾਮਲੇ ਨੂੰ ਅੱਜ ਲਈ ਖ਼ਾਸ ਤੌਰ ‘ਤੇ ਰੱਖੇ ਜਾਣ ਦੇ ਬਾਵਜੂਦ ਕੋਈ ਵੀ ਭਾਰਤੀ ਯੂਨੀਅਨ (ਭਾਰਤ ਸਰਕਾਰ) ਵੱਲੋਂ ਪੇਸ਼ ਨਹੀਂ ਹੋਇਆ। ਅਦਾਲਤ ਸਿਰਫ ਇਸੇ ਕੇਸ ਲਈ ਬੈਠੀ ਸੀ।’’
You must be logged in to post a comment Login