ਨਵੀਂ ਦਿੱਲੀ, 30 ਮਈ : ਇੱਕ ਅਹਿਮ ਹੁਕਮ ਵਿੱਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਨਿਰਦੇਸ਼ ਜਾਰੀ ਕੀਤੇ ਕਿ 15 ਜੂਨ ਨੂੰ ਹੋਣ ਵਾਲੀ ਪੋਸਟ-ਗ੍ਰੈਜੂਏਟ ਮੈਡੀਕਲ ਦਾਖ਼ਲਾ ਪ੍ਰੀਖਿਆ (NEET-PG) ਇੱਕ ਹੀ ਸ਼ਿਫਟ ਵਿੱਚ ਕਰਵਾਈ ਜਾਵੇ। ਸਿਖਰਲੀ ਅਦਾਲਤ ਨੇ ਕਿਹਾ ਕਿ ਇਸ ਨੂੰ ਦੋ ਸ਼ਿਫਟਾਂ ਵਿੱਚ ਕਰਵਾਉਣਾ “ਮਨਮਾਨੀ ਪੈਦਾ ਕਰਦਾ ਹੈ”। ਜਸਟਿਸ ਵਿਕਰਮ ਨਾਥ (Justice Vikram Nath) ਦੀ ਅਗਵਾਈ ਵਾਲੇ ਬੈਂਚ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ NEET-PG 2025 ਇਮਤਿਹਾਨ ਇੱਕੋ ਸ਼ਿਫਟ ਵਿੱਚ ਕਰਵਾਉਣ ਲਈ ਪ੍ਰਬੰਧ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿ ਪੂਰੀ ਪਾਰਦਰਸ਼ਤਾ ਰੱਖੀ ਜਾਵੇ ਅਤੇ ਸੁਰੱਖਿਅਤ ਕੇਂਦਰਾਂ ਦੀ ਪਛਾਣ ਕੀਤੀ ਜਾਵੇ। ਬੈਂਚ ਵਿੱਚ ਜਸਟਿਸ ਸੰਜੇ ਕੁਮਾਰ ਅਤੇ ਐਨਵੀ ਅੰਜਾਰੀਆ (Justices Sanjay Kumar and N V Anjaria) ਵੀ ਸ਼ਾਮਲ ਹਨ। ਬੈਂਚ ਨੇ ਕਿਹਾ, “ਕਿਸੇ ਵੀ ਦੋ ਵੱਖ-ਵੱਖ ਪ੍ਰਸ਼ਨ ਪੱਤਰਾਂ ਨੂੰ ਕਦੇ ਵੀ ਇੱਕੋ ਪੱਧਰ ਦੀ ਮੁਸ਼ਕਲ ਜਾਂ ਸੌਖ ਵਾਲੇ ਨਹੀਂ ਕਿਹਾ ਜਾ ਸਕਦਾ।” ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮਕਰਨ (normalisation) ਆਮ ਮਾਮਲਿਆਂ ਵਿੱਚ ਲਾਗੂ ਕੀਤਾ ਜਾ ਸਕਦਾ ਹੈ, ਪਰ ਇਸ ਨੂੰ ਸਾਲ ਦਰ ਸਾਲ ਬਾਕਾਇਦਾ ਤਰੀਕੇ ਨਾਲ ਅਮਨ ਵਿਚ ਨਹੀਂ ਲਿਆਇਆ ਜਾਣਾ ਚਾਹੀਦਾ।
Share on Facebook
Follow on Facebook
Add to Google+
Connect on Linked in
Subscribe by Email
Print This Post

You must be logged in to post a comment Login