ਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ

ਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ

ਨਵੀਂ ਦਿੱਲੀ, 18 ਫਰਵਰੀ : ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ.ਕੋਟਿਸ਼ਵਰ ਸਿੰਘ ਨੇ ਅਲਾਹਾਬਾਦੀਆ ਨੂੰ ਵੱਖ ਵੱਖ ਰਾਜਾਂ ਵਿਚ ਦਰਜ ਕੇਸ ਵਿਚ ਸਖ਼ਤ ਕਾਰਵਾਈ ਭਾਵ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਇਹੀ ਨਹੀਂ ਕੋਰਟ ਨੇ ਅਲਾਹਾਬਾਦੀਆ ਅਤੇ ਵਿਵਾਦਿਤ ਯੂਟਿਊਬ ਸ਼ੋਅ ਦੇ ਉਨ੍ਹਾਂ ਦੇ ਸਹਿਯੋਗੀ Influencers ਨੂੰ ਅਗਲੇ ਹੁਕਮਾਂ ਤੱਕ ਕਿਸੇ ਵੀ ਹੋਰ ਐਪੀਸੋਡ ਨੂੰ ਪ੍ਰਸਾਰਿਤ ਕਰਨ ਤੋਂ ਵੀ ਰੋਕ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਵਿਰੁੱਧ ਕੋਈ ਹੋਰ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਸਿਖਰਲੀ ਅਦਾਲਤ ਨੇ ਅਲਾਹਾਬਾਦੀਆ ਵੱਲੋਂ ਸ਼ੋਅ ਵਿਚ ਵਰਤੀ ਗਈ ਭਾਸ਼ਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ‘ਸਮਾਜ ਦੀਆਂ ਕੁਝ ਕਦਰਾਂ-ਕੀਮਤਾਂ ਹੁੰਦੀਆਂ ਹਨ।’ ਬੈਂਚ ਨੇ ਅਲਾਹਾਬਾਦੀਆ ਦੇ ਵਕੀਲ ਨੂੰ ਕਿਹਾ, ‘‘ਸਮਾਜ ਦੀਆਂ ਕੁਝ ਸਵੈ-ਵਿਕਸਤ ਕਦਰਾਂ-ਕੀਮਤਾਂ ਹਨ। ਤੁਹਾਨੂੰ ਉਨ੍ਹਾਂ ਦਾ ਸਤਿਕਾਰ ਕਰਨ ਦੀ ਲੋੜ ਹੈ।’’

You must be logged in to post a comment Login